BREAKING: IAS ਕ੍ਰਿਸ਼ਨ ਕੁਮਾਰ ਨੂੰ ਮਿਲਿਆ ਵੱਡਾ ਚਾਰਜ, ਪੜ੍ਹੋ ਵੇਰਵਾ
Babushahi Network
ਚੰਡੀਗੜ੍ਹ, 1 ਜੁਲਾਈ 2026- ਪੰਜਾਬ ਸਰਕਾਰ ਵੱਲੋਂ ਸੀਨੀਅਰ ਆਈ.ਏ.ਐੱਸ. (IAS) ਅਫ਼ਸਰ ਕ੍ਰਿਸ਼ਨ ਕੁਮਾਰ ਨੂੰ ਪੰਜਾਬ ਦੇ ਗ੍ਰਹਿ ਵਿਭਾਗ (Home Department) ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਦਰਅਸਲ, ਪੰਜਾਬ ਦੇ ਮੌਜੂਦਾ Principal Secretary (ਗ੍ਰਹਿ ਵਿਭਾਗ) ਆਲੋਕ ਸ਼ੇਖਰ ਅਗਲੇ ਦਿਨਾਂ ਵਿੱਚ ਛੁੱਟੀ 'ਤੇ ਜਾ ਰਹੇ ਹਨ, ਜਿਸ ਦੇ ਚਲਦਿਆਂ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇਹ ਬਦਲਵਾਂ ਪ੍ਰਬੰਧ ਕੀਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਮੁੱਖ ਸਕੱਤਰ ਆਲੋਕ ਸ਼ੇਖਰ ਦੀ ਛੁੱਟੀ ਦੌਰਾਨ, IAS ਕ੍ਰਿਸ਼ਨ ਕੁਮਾਰ 18 ਜੁਲਾਈ 2026 ਤੋਂ 9 ਅਗਸਤ 2026 ਤੱਕ ਪੰਜਾਬ ਦੇ ਗ੍ਰਹਿ ਵਿਭਾਗ ਦੇ ਮੁਖੀ ਵਜੋਂ ਕਾਰਜਭਾਰ ਸੰਭਾਲਣਗੇ। ਇਸ ਦੇ ਨਾਲ ਹੀ ਉਹ ਇਸ ਸਮੇਂ ਦੌਰਾਨ ਵਿੱਤ ਵਿਭਾਗ (Finance Department) ਦੇ ਪ੍ਰਮੁੱਖ ਸਕੱਤਰ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਉਣਗੇ।
- Download Babushahi App
-
-