BREAKING- ਅਕਾਲੀ ਦਲ ਨਾਲ ਗੱਠਜੋੜ ਬਾਰੇ ਭਾਜਪਾ ਦੇ ਜਨਰਲ ਸਕੱਤਰ ਬੀ.ਐੱਲ. ਸੰਤੋਸ਼ ਦਾ ਵੱਡਾ ਬਿਆਨ, ਕਿਹਾ.....
ਪੰਜਾਬ 'ਚ ਭਾਜਪਾ ਇਕੱਲਿਆਂ ਲੜੇਗੀ ਚੋਣਾਂ, ਅਕਾਲੀ ਦਲ ਨਾਲ ਗੱਠਜੋੜ ਦੀ ਕੋਈ ਸੰਭਾਵਨਾ ਨਹੀਂ: ਬੀ.ਐੱਲ. ਸੰਤੋਸ਼
ਪਟਿਆਲਾ, 24 ਅਗਸਤ 2026: ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਬੀ.ਐੱਲ. ਸੰਤੋਸ਼ ਨੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਮੁੜ ਗੱਠਜੋੜ ਦੀਆਂ ਸੰਭਾਵਨਾਵਾਂ ਨੂੰ ਸਿਰੇ ਤੋਂ ਨਕਾਰਦਿਆਂ ਅਗਾਮੀ ਵਿਧਾਨ ਸਭਾ ਚੋਣਾਂ ਇਕੱਲਿਆਂ ਲੜਨ ਬਾਰੇ ਵੱਡਾ ਬਿਆਨ ਦਿੱਤਾ ਹੈ। BJP ਦੇ ਕੌਮੀ ਜਨਰਲ ਸਕੱਤਰ ਨੇ ਅੱਜ ਪਟਿਆਲਾ ਵਿਖੇ ਇੱਕ ਜਨ-ਸਭਾ ਨੂੰ ਸੰਬੋਧਨ ਕਰਦਿਆਂ ਪਾਰਟੀ ਦੀ ਰਣਨੀਤੀ ਸਪੱਸ਼ਟ ਕੀਤੀ ਕਿ ਪੰਜਾਬ ਵਿੱਚ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਹੁਣ ਕੋਈ ਗੱਠਜੋੜ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਆਪਣੇ ਦਮ ’ਤੇ ਚੋਣ ਲੜੇਗੀ ਅਤੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਉਣ ਦੇ ਟੀਚੇ ਨਾਲ ਅੱਗੇ ਵਧੇਗੀ।
ਉਨ੍ਹਾਂ ਪਾਰਟੀ ਵਰਕਰਾਂ ਨੂੰ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਭਾਜਪਾ ਸੂਬੇ ਵਿੱਚ ਆਪਣਾ ਸੰਗਠਨ ਮਜ਼ਬੂਤ ਕਰਨ ਅਤੇ ਹਰ ਵਿਧਾਨ ਸਭਾ ਹਲਕੇ ਵਿੱਚ ਆਪਣੀ ਮੌਜੂਦਗੀ ਵਧਾਉਣ ਲਈ ਕੰਮ ਕਰ ਰਹੀ ਹੈ। ਭਾਜਪਾ ਦੇ ਕੌਮੀ ਜਨਰਲ ਸਕੱਤਰ ਦੇ ਇਸ ਐਲਾਨ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੇਂ ਸਿਆਸੀ ਸਮੀਕਰਨ ਬਣਨ ਦੇ ਸੰਕੇਤ ਮਿਲ ਰਹੇ ਹਨ। ਖਾਸ ਤੌਰ ’ਤੇ ਅਕਾਲੀ ਦਲ ਨਾਲ ਭਵਿੱਖ ਵਿੱਚ ਸੰਭਾਵਿਤ ਗੱਠਜੋੜ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ’ਤੇ ਵੀ ਇਸ ਬਿਆਨ ਨਾਲ ਵਿਰਾਮ ਲੱਗ ਗਿਆ ਹੈ।
- Download Babushahi App
-
-