BREAKING- ਗਮਾਡਾ ਦਫ਼ਤਰ ਬਾਹਰ AAP ਵਰਕਰਾਂ ਦਾ ਹੰਗਾਮਾ, ਪੱਥਰਬਾਜ਼ੀ ਨਾਲ ਟੁੱਟੇ ਦਫ਼ਤਰ ਦੇ ਸ਼ੀਸ਼ੇ
Ravi Jakhu
ਮੋਹਾਲੀ, 24 ਸਤੰਬਰ 2026- ਗਮਾਡਾ ਦਫ਼ਤਰ ਦੇ ਬਾਹਰ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਮਾਹੌਲ ਤਣਾਅਪੂਰਨ ਹੋ ਗਿਆ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਵੱਲੋਂ ਬੈਰੀਕੇਡਿੰਗ ਕੀਤੀ ਗਈ ਸੀ, ਪਰ ਕੁਝ ‘ਆਪ’ ਵਰਕਰ ਅੱਗੇ ਵਧਣ ਦੀ ਕੋਸ਼ਿਸ਼ ਕਰਦੇ ਰਹੇ।
ਪ੍ਰਦਰਸ਼ਨ ਦੌਰਾਨ ਗਮਾਡਾ ਦਫ਼ਤਰ ਵੱਲ ਪੱਥਰਬਾਜ਼ੀ ਕੀਤੇ ਜਾਣ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ। ਇਸ ਤੋਂ ਬਾਅਦ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਪਿੱਛੇ ਧੱਕਣ ਲਈ ਹਲਕਾ ਲਾਠੀਚਾਰਜ ਕੀਤਾ। ਪੁਲਿਸ ਵੱਲੋਂ ਕੁਝ ‘ਆਪ’ ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਵੀ ਗੱਲ ਸਾਹਮਣੇ ਆਈ ਹੈ।
- Download Babushahi App
-
-