BREAKING- ਗੁਰਦੁਆਰਾ ਸ੍ਰੀ ਪੰਜੋਖੜਾ ਸਾਹਿਬ ਵਿਖੇ ਗੁਰਸਿਮਰਨ ਮੰਡ ’ਤੇ ਹਮਲਾ, ਗੱਡੀ ਦੀ ਕੀਤੀ ਭੰਨਤੋੜ
Ravi Jakhu
ਅੰਬਾਲਾ, 7 ਅਗਸਤ 2026: ਖਾਲਿਸਤਾਨ ਦੇ ਵਿਰੋਧ ਵਿੱਚ ਖੁੱਲ੍ਹ ਕੇ ਬੋਲਣ ਵਾਲੇ ਗੁਰਸਿਮਰਨ ਸਿੰਘ ਮੰਡ ’ਤੇ ਅੰਬਾਲਾ ਵਿਖੇ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮੰਡ ਅੱਜ ਗੁਰਦੁਆਰਾ ਸ੍ਰੀ ਪੰਜੋਖੜਾ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ ਸਨ। ਉਨ੍ਹਾਂ ਦਾ ਦੋਸ਼ ਹੈ ਕਿ ਮੱਥਾ ਟੇਕਣ ਤੋਂ ਬਾਅਦ ਕੁਝ ਸ਼ਰਾਰਤੀ ਲੋਕਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਉਨ੍ਹਾਂ ਦੀ ਗੱਡੀ ਦੀ ਭੰਨਤੋੜ ਕਰਨ ਦੇ ਨਾਲ-ਨਾਲ ਉਨ੍ਹਾਂ ਨਾਲ ਕੁੱਟਮਾਰ ਵੀ ਕੀਤੀ।
ਘਟਨਾ ਤੋਂ ਬਾਅਦ ਮੰਡ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਹ ਹਰ ਸਾਲ ਪੰਜੋਖੜਾ ਸਾਹਿਬ ਵਿਖੇ ਮੱਥਾ ਟੇਕਣ ਲਈ ਆਉਂਦੇ ਹਨ, ਪਰ ਇਸ ਵਾਰ ਕੁਝ ਲੋਕਾਂ ਵੱਲੋਂ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਖਾਲਿਸਤਾਨ ਅਤੇ ਗੈਂਗਸਟਰਵਾਦ ਦੇ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਦੇ ਆ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਪਹਿਲਾਂ ਵੀ ਕਈ ਤਰ੍ਹਾਂ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ।
ਮੰਡ ਮੁਤਾਬਕ ਧਮਕੀਆਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਸੁਰੱਖਿਆ ਵੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਸਵਾਲ ਉਠਾਇਆ ਕਿ ਸੁਰੱਖਿਆ ਕਰਮਚਾਰੀ ਮੌਜੂਦ ਹੋਣ ਦੇ ਬਾਵਜੂਦ ਉਨ੍ਹਾਂ ’ਤੇ ਹਮਲਾ ਕਿਵੇਂ ਹੋ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਹਮਲੇ ਦੌਰਾਨ ਸੁਰੱਖਿਆ ਬਲਾਂ ਵੱਲੋਂ ਉਨ੍ਹਾਂ ਦੇ ਬਚਾਅ ਲਈ ਲੋੜੀਂਦੀ ਕਾਰਵਾਈ ਨਹੀਂ ਕੀਤੀ ਗਈ।
- Download Babushahi App
-
-