BREAKING- ਦੇਸ਼ ਭਰ 'ਚ ਐਤਵਾਰ ਨੂੰ ਖੁੱਲ੍ਹਣਗੇ ਬੈਂਕ
Babushahi Network
ਨਵੀਂ ਦਿੱਲੀ/ਚੰਡੀਗੜ੍ਹ, 23 ਸਤੰਬਰ 2026: ਬੈਂਕ ਗਾਹਕਾਂ ਲਈ ਅਹਿਮ ਖ਼ਬਰ ਹੈ। 28 ਤੋਂ 30 ਸਤੰਬਰ ਤੱਕ ਪ੍ਰਸਤਾਵਿਤ ਤਿੰਨ ਦਿਨਾਂ ਦੇਸ਼ਵਿਆਪੀ ਬੈਂਕ ਹੜਤਾਲ ਦੇ ਮੱਦੇਨਜ਼ਰ 27 ਸਤੰਬਰ, ਐਤਵਾਰ ਨੂੰ ਦੇਸ਼ ਭਰ ਵਿੱਚ ਬੈਂਕ ਖੁੱਲ੍ਹੇ ਰਹਿਣਗੇ। ਇਸ ਤਹਿਤ ਸਰਕਾਰੀ ਖੇਤਰ ਦੇ ਬੈਂਕਾਂ ਅਤੇ ਖੇਤਰੀ ਗ੍ਰਾਮੀਣ ਬੈਂਕਾਂ ਵਿੱਚ ਆਮ ਦਿਨਾਂ ਵਾਂਗ ਕੰਮਕਾਜ ਕੀਤਾ ਜਾਵੇਗਾ।
ਪ੍ਰੈੱਸ ਇਨਫਰਮੇਸ਼ਨ ਬਿਊਰੋ (PIB) ਮੁਤਾਬਕ, ਭਾਰਤੀ ਰਿਜ਼ਰਵ ਬੈਂਕ (RBI) ਨੇ 27 ਸਤੰਬਰ ਨੂੰ ਬੈਂਕ ਸ਼ਾਖਾਵਾਂ, ਪ੍ਰਬੰਧਕੀ ਦਫ਼ਤਰਾਂ, ਏਟੀਐਮ ਨਾਲ ਸਬੰਧਤ ਸ਼ਾਖਾਵਾਂ ਅਤੇ ਕਰੰਸੀ ਚੈਸਟਾਂ ਨੂੰ ਚਾਲੂ ਰੱਖਣ ਦੀ ਮਨਜ਼ੂਰੀ ਦਿੱਤੀ ਹੈ। ਇਸ ਦੌਰਾਨ ਨਕਦੀ ਲੈਣ-ਦੇਣ, ਚੈੱਕ ਕਲੀਅਰੈਂਸ ਅਤੇ ਹੋਰ ਜ਼ਰੂਰੀ ਬੈਂਕਿੰਗ ਸੇਵਾਵਾਂ ਉਪਲਬਧ ਰਹਿਣਗੀਆਂ।
ਦਰਅਸਲ, 26 ਸਤੰਬਰ ਨੂੰ ਚੌਥਾ ਸ਼ਨੀਵਾਰ ਅਤੇ 27 ਸਤੰਬਰ ਨੂੰ ਐਤਵਾਰ ਹੋਣ ਕਾਰਨ ਹੜਤਾਲ ਤੋਂ ਪਹਿਲਾਂ ਬੈਂਕ ਲਗਾਤਾਰ ਪੰਜ ਦਿਨ ਪ੍ਰਭਾਵਿਤ ਹੋ ਸਕਦੇ ਸਨ। ਸਰਕਾਰ ਦੇ ਇਸ ਫੈਸਲੇ ਨਾਲ ਗਾਹਕਾਂ ਨੂੰ ਆਪਣੇ ਜ਼ਰੂਰੀ ਬੈਂਕਿੰਗ ਕੰਮ ਨਿਪਟਾਉਣ ਲਈ ਵਾਧੂ ਮੌਕਾ ਮਿਲੇਗਾ। ਗਾਹਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਸ਼ਾਖਾ ਨਾਲ ਸਬੰਧਤ ਜ਼ਰੂਰੀ ਕੰਮ 27 ਸਤੰਬਰ ਨੂੰ ਹੀ ਪੂਰੇ ਕਰ ਲਏ ਜਾਣ।
- Download Babushahi App
-
-