BREAKING- ਬਠਿੰਡਾ ਸਮੇਤ ਪ੍ਰਾਈਵੇਟ ਹਸਪਤਾਲ ਦੀਆਂ ਕਈ ਬ੍ਰਾਚਾਂ 'ਤੇ ED ਦੀ ਰੇਡ
Babushahi Network
ਬਠਿੰਡਾ / ਗੁਰੂਗ੍ਰਾਮ/ਚੰਡੀਗੜ੍ਹ, 12 ਅਕਤੂਬਰ 2026- ਦੇਸ਼ ਵਿੱਚ ਵਿੱਤੀ ਗੜਬੜੀਆਂ ਅਤੇ ਮਨੀ ਲਾਂਡਰਿੰਗ ਵਰਗੇ ਮਾਮਲਿਆਂ ਦੀ ਜਾਂਚ ਕਰਨ ਵਾਲੀ ਕੇਂਦਰੀ ਏਜੰਸੀ ED ਵੱਲੋਂ ਅੱਜ ਇੱਕ ਵੱਡੀ ਕਾਰਵਾਈ ਅੰਜਾਮ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਈਡੀ ਦੀਆਂ ਵੱਖ-ਵੱਖ ਟੀਮਾਂ ਨੇ ਇੱਕ ਪ੍ਰਮੁੱਖ ਪ੍ਰਾਈਵੇਟ ਹਸਪਤਾਲ ਦੀਆਂ ਬਠਿੰਡਾ ਸਮੇਤ ਵੱਖ-ਵੱਖ ਠਿਕਾਣਿਆਂ ਅਤੇ ਬ੍ਰਾਂਚਾਂ 'ਤੇ ਇਕੋ ਸਮੇਂ ਛਾਪੇਮਾਰੀ ਕੀਤੀ ਹੈ।
ED ਦੀ ਇਸ ਅਚਾਨਕ ਹੋਈ ਕਾਰਵਾਈ ਨਾਲ ਹਸਪਤਾਲ ਪ੍ਰਬੰਧਕਾਂ ਅਤੇ ਸਬੰਧਤ ਖੇਤਰਾਂ ਵਿੱਚ ਭਾਰੀ ਤਰਥੱਲੀ ਮਚ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਨਿੱਜੀ ਹਸਪਤਾਲ ਦਾ ਮੁੱਖ ਦਫ਼ਤਰ (Head Office) ਹਰਿਆਣਾ ਦੇ ਗੁਰੂਗ੍ਰਾਮ ਵਿਖੇ ਸਥਿਤ ਹੈ, ਜਿੱਥੋਂ ਇਸ ਦੀਆਂ ਵੱਖ-ਵੱਖ ਰਾਜਾਂ ਵਿੱਚ ਚੱਲ ਰਹੀਆਂ ਸ਼ਾਖਾਵਾਂ ਦਾ ਸੰਚਾਲਨ ਕੀਤਾ ਜਾਂਦਾ ਹੈ।
- Download Babushahi App
-
-