BREAKING- ਪੰਜਾਬ 'ਚ ਭਿਆਨਕ ਸੜਕ ਹਾਦਸਾ; 5 ਲੋਕਾਂ ਦੀ ਮੌਤ
Babushahi Network
ਲਹਿਰਾਗਾਗਾ, 16 ਅਕਤੂਬਰ 2026: ਲਹਿਰਾਗਾਗਾ-ਜਾਖਲ ਮੁੱਖ ਮਾਰਗ ’ਤੇ ਪਿੰਡ ਅਲੀਸ਼ੇਰ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਮਨਰੇਗਾ ਤਹਿਤ ਕੰਮ ਕਰ ਰਹੇ 5 ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ, ਜਦਕਿ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਮਿਲੀ ਮੁੱਢਲੀ ਜਾਣਕਾਰੀ ਅਨੁਸਾਰ, ਇਹ ਹਾਦਸਾ ਪਿੰਡ ਅਲੀਸ਼ੇਰ ਨੇੜੇ ਵਾਪਰਿਆ, ਜਿੱਥੇ ਮਨਰੇਗਾ ਤਹਿਤ ਕੰਮ ਕਰ ਰਹੇ ਲੋਕ ਇਸ ਦੀ ਲਪੇਟ ਵਿੱਚ ਆ ਗਏ। ਹਾਦਸਾ ਇੰਨਾ ਗੰਭੀਰ ਸੀ ਕਿ 5 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਕੱਠੇ ਹੋਏ ਪਿੰਡ ਵਾਸੀਆਂ ਨੇ ਲਹਿਰਾਗਾਗਾ-ਜਾਖਲ ਮੁੱਖ ਮਾਰਗ ’ਤੇ ਧਰਨਾ ਲਗਾ ਕੇ ਆਪਣਾ ਰੋਸ ਜ਼ਾਹਰ ਕੀਤਾ।
ਇਸ ਕਾਰਨ ਇਲਾਕੇ ਵਿੱਚ ਤਣਾਅ ਵਾਲਾ ਮਾਹੌਲ ਬਣ ਗਿਆ। ਇਸ ਦਰਦਨਾਕ ਹਾਦਸੇ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਡੂੰਘੇ ਸਦਮੇ ਵਿੱਚ ਪਾ ਦਿੱਤਾ ਹੈ। ਲੋਕਾਂ ਵੱਲੋਂ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਦੀ ਅਗਲੀ ਕਾਰਵਾਈ ਅਤੇ ਹਾਦਸੇ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।
- Download Babushahi App
-
-