BREAKING- ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਸ਼ੱਕੀ 'ਚ ਮੌਤ
ਚੰਡੀਗੜ੍ਹ, 29 ਅਗਸਤ: ਪੰਜਾਬ ਯੂਨੀਵਰਸਿਟੀ (PU) ਤੋਂ ਇਸ ਸਮੇਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਯੂਨੀਵਰਸਿਟੀ ਦੇ ਹੋਸਟਲ ਵਿੱਚ ਰਹਿ ਰਹੇ ਲਾਅ ਦੇ ਇੱਕ ਵਿਦਿਆਰਥੀ ਦੀ ਹੋਸਟਲ ਦੇ ਕਮਰੇ ਵਿੱਚੋਂ ਲਾਸ਼ ਮਿਲੀ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਚੇਤਨਿਆ ਸਿੰਘ ਵਜੋਂ ਹੋਈ ਹੈ ਅਤੇ ਉਹ ਹਰਿਆਣਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।
- Download Babushahi App
-
-