BREAKING- ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੀ ਇੰਸਪੈਕਟਰ ਸੁਨੀਤਾ ਰਾਣੀ ਬਰਖਾਸਤ
Ravi Jakhu
ਚੰਡੀਗੜ੍ਹ, 1 ਅਕਤੂਬਰ 2026- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਦੇ ਤਹਿਤ ਪੁਲਿਸ ਵਿਭਾਗ ਵਿੱਚ ਵੱਡਾ ਕਦਮ ਚੁੱਕਿਆ ਗਿਆ ਹੈ। 50,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੀ ਇੰਸਪੈਕਟਰ ਸੁਨੀਤਾ ਰਾਣੀ ਨੂੰ ਤੁਰੰਤ ਪ੍ਰਭਾਵ ਨਾਲ ਬਰਖਾਸਤ ਕਰ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ ਇੰਸਪੈਕਟਰ ਸੁਨੀਤਾ ਰਾਣੀ ਵਿਰੁੱਧ ਭ੍ਰਿਸ਼ਟਾਚਾਰ ਨਾਲ ਸਬੰਧਤ ਗੰਭੀਰ ਦੋਸ਼ ਸਾਹਮਣੇ ਆਉਣ ਤੋਂ ਬਾਅਦ ਵਿਭਾਗੀ ਪੱਧਰ ’ਤੇ ਕਾਰਵਾਈ ਕੀਤੀ ਗਈ। ਇਸ ਮਾਮਲੇ ਵਿੱਚ 50,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਹਾਸਲ ਕਰਨ ਦੇ ਦੋਸ਼ ਲਗਾਏ ਗਏ ਸਨ।
ਫਰੀਦਕੋਟ ਰੇਂਜ ਦੀ ਸ੍ਰੀਮਤੀ ਨੀਲਾਂਬਰੀ ਵਿਜੇ ਜਗਦਲੇ (Nilambari Vijay Jagdale) ਵੱਲੋਂ ਇੰਸਪੈਕਟਰ ਸੁਨੀਤਾ ਰਾਣੀ ਦੀ ਬਰਖਾਸਤਗੀ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਇਸ ਕਾਰਵਾਈ ਨੂੰ ਪੁਲਿਸ ਵਿਭਾਗ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਰੁਖ ਵਜੋਂ ਦੇਖਿਆ ਜਾ ਰਿਹਾ ਹੈ।
ਸਰਕਾਰ ਵੱਲੋਂ ਲਗਾਤਾਰ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
- Download Babushahi App
-
-