BREAKING- ਸੁਖਬੀਰ ਬਾਦਲ ’ਤੇ ਹੋਏ ਹਮਲੇ ਬਾਰੇ AAP ਦਾ ਪਹਿਲਾ ਵੱਡਾ ਬਿਆਨ
ਨੰਦੇੜ ਸਾਹਿਬ, 13 ਅਗਸਤ 2026: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਨੰਦੇੜ ਸਾਹਿਬ ਵਿਖੇ ਹਮਲੇ ਦੀ ਕੋਸ਼ਿਸ਼ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਦੀ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਬਲਤੇਜ ਪੰਨੂ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਆਗੂ ਜਾਂ ਵਿਅਕਤੀ ’ਤੇ ਹਮਲਾ ਕਰਨ ਦੀ ਕੋਸ਼ਿਸ਼ ਨੂੰ ਕਿਸੇ ਵੀ ਸੂਰਤ ਵਿੱਚ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।
ਬਲਤੇਜ ਪੰਨੂ ਨੇ ਕਿਹਾ ਕਿ ਸਿਆਸੀ ਵਿਰੋਧ ਆਪਣੀ ਥਾਂ ਹੈ, ਪਰ ਹਿੰਸਾ ਜਾਂ ਹਮਲੇ ਦੀ ਕੋਸ਼ਿਸ਼ ਕਿਸੇ ਵੀ ਤਰ੍ਹਾਂ ਸਵੀਕਾਰਯੋਗ ਨਹੀਂ ਹੈ। ਉਨ੍ਹਾਂ ਘਟਨਾ ਦੀ ਨਿਰਪੱਖ ਜਾਂਚ ਕਰਕੇ ਸਾਰੀ ਸੱਚਾਈ ਸਾਹਮਣੇ ਲਿਆਉਣ ਦੀ ਲੋੜ ’ਤੇ ਜ਼ੋਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਨੰਦੇੜ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਨਾਲ ਵਾਪਰੀ ਇਸ ਘਟਨਾ ਤੋਂ ਬਾਅਦ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਸਵਾਲ ਖੜ੍ਹੇ ਹੋਏ ਹਨ।
- Download Babushahi App
-
-