BREAKING- ਹਰਭਜਨ ਸਿੰਘ ਤੋਂ ਬਾਅਦ ਇੱਕ ਹੋਰ ਕ੍ਰਿਕਟਰ ਭਾਜਪਾ ’ਚ ਸ਼ਾਮਲ
OBC ਮੋਰਚੇ ਦੀ ਕੌਮੀ ਕਾਰਜਕਾਰਨੀ ’ਚ ਮਿਲੀ ਅਹਿਮ ਜ਼ਿੰਮੇਵਾਰੀ
ਨਵੀਂ ਦਿੱਲੀ, 21 ਨਵੰਬਰ 2026 - ਆਮ ਆਦਮੀ ਪਾਰਟੀ ਵੱਲੋਂ ਚੁਣੇ ਗਏ ਰਾਜ ਸਭਾ ਮੈਂਬਰ ਅਤੇ ਹੁਣ ਭਾਜਪਾ ਵਿੱਚ ਕ੍ਰਿਕਟਰ ਹਰਭਜਨ ਸਿੰਘ, ਤੋਂ ਬਾਅਦ ਇੱਕ ਹੋਰ ਭਾਰਤੀ ਟੀਮ ਦੇ ਇੰਟਰਨੈਸ਼ਨਲ ਪਲੇਅਰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਦਰਅਸਲ, ਸਪਿਨ ਗੇਂਦਬਾਜ਼ ਯੁਜਵੇਂਦਰ ਚਾਹਲ ਨੇ ਹੁਣ ਕ੍ਰਿਕਟ ਦੇ ਮੈਦਾਨ ਤੋਂ ਬਾਅਦ ਸਿਆਸਤ ਵਿੱਚ ਵੀ ਨਵੀਂ ਪਾਰੀ ਸ਼ੁਰੂ ਕਰ ਦਿੱਤੀ ਹੈ। ਸ਼ਨੀਵਾਰ ਨੂੰ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ। ਪਾਰਟੀ ਵੱਲੋਂ ਉਨ੍ਹਾਂ ਨੂੰ ਕੌਮੀ ਪੱਧਰ ’ਤੇ ਅਹਿਮ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ।
ਜਾਣਕਾਰੀ ਅਨੁਸਾਰ, ਭਾਜਪਾ ਨੇ ਚਾਹਲ ਨੂੰ ਪਾਰਟੀ ਦੇ ਰਾਸ਼ਟਰੀ OBC ਮੋਰਚੇ ਦੀ ਕਾਰਜਕਾਰਨੀ ਵਿੱਚ ਵਿਸ਼ੇਸ਼ ਸੱਦੇ ਵਾਲੇ ਮੈਂਬਰ (ਸਪੈਸ਼ਲ ਇਨਵਾਈਟੀ) ਵਜੋਂ ਸ਼ਾਮਲ ਕੀਤਾ ਹੈ। ਇਹ ਨਿਯੁਕਤੀ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਵੱਲੋਂ ਮੋਰਚੇ ਵਿੱਚ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ਦਾ ਹਿੱਸਾ ਹੈ।
ਸਿਆਸੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਚਾਹਲ ਨੇ OBC ਮੋਰਚੇ ਦੇ ਪ੍ਰਧਾਨ ਅਮਰਪਾਲ ਮੌਰਿਆ ਨਾਲ ਮੁਲਾਕਾਤ ਵੀ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਪਾਰਟੀ ਵਿੱਚ ਸ਼ਮੂਲੀਅਤ ਅਤੇ ਨਵੀਂ ਜ਼ਿੰਮੇਵਾਰੀ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਹੁਣ ਦੇਖਣਾ ਹੋਵੇਗਾ ਕਿ ਉਹ ਸਿਆਸੀ ਖੇਤਰ ਵਿੱਚ ਆਪਣੀ ਨਵੀਂ ਭੂਮਿਕਾ ਕਿਵੇਂ ਨਿਭਾਉਂਦੇ ਹਨ?
- Download Babushahi App
-
-