Baghel Go Back! ਸ੍ਰੀ ਮੁਕਤਸਰ ਸਾਹਿਬ 'ਚ ਲੱਗੇ "ਬਘੇਲ ਵਾਪਸ ਜਾਓ" ਦੇ ਪੋਸਟਰ!
Ravi Jakhu
ਚੰਡੀਗੜ੍ਹ, 3 ਅਗਸਤ 2026- ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਅਤੇ ਧੜੇਬੰਦੀ ਦੀਆਂ ਖ਼ਬਰਾਂ ਵਿਚਾਲੇ ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਵੱਡੀ ਅਤੇ ਹੈਰਾਨੀਜਨਕ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ ਦੇ ਸ੍ਰੀ ਮੁਕਤਸਰ ਸਾਹਿਬ ਦੌਰੇ ਤੋਂ ਠੀਕ ਪਹਿਲਾਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਉਨ੍ਹਾਂ ਦੇ ਖ਼ਿਲਾਫ਼ ਪੋਸਟਰ ਲਗਾਏ ਗਏ ਹਨ।
ਇਨ੍ਹਾਂ ਪੋਸਟਰਾਂ 'ਤੇ ਸਪੱਸ਼ਟ ਸ਼ਬਦਾਂ ਵਿੱਚ "ਬਘੇਲ ਵਾਪਸ ਜਾਓ" (Baghel Go Back) ਲਿਖਿਆ ਹੋਇਆ ਹੈ। ਇਸ ਘਟਨਾਕ੍ਰਮ ਤੋਂ ਬਾਅਦ ਜ਼ਿਲ੍ਹੇ ਦੇ ਨਾਲ-ਨਾਲ ਪੂਰੇ ਪੰਜਾਬ ਦੀ ਰਾਜਨੀਤੀ ਵਿੱਚ ਹਲਚਲ ਤੇਜ਼ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਆਗੂਆਂ, ਵਰਕਰਾਂ ਅਤੇ ਅਹੁਦੇਦਾਰਾਂ ਨਾਲ ਇੱਕ ਮਹੱਤਵਪੂਰਨ ਸਮੀਖਿਆ ਮੀਟਿੰਗ ਕਰਨ ਪਹੁੰਚ ਰਹੇ ਹਨ।
ਸ਼ਹਿਰ ਦੇ ਮੁੱਖ ਚੌਂਕਾਂ ਅਤੇ ਜਨਤਕ ਥਾਵਾਂ 'ਤੇ ਲਗਾਏ ਗਏ "ਬਘੇਲ ਵਾਪਸ ਜਾਓ" ਦੇ ਪੋਸਟਰਾਂ ਨੇ ਪਾਰਟੀ ਦੇ ਅੰਦਰੂਨੀ ਵਿਰੋਧ ਨੂੰ ਜਨਤਕ ਕਰ ਦਿੱਤਾ ਹੈ। ਹਾਲਾਂਕਿ ਅਜੇ ਤੱਕ ਇਹ ਸਾਫ਼ ਨਹੀਂ ਹੋ ਸਕਿਆ ਹੈ ਕਿ ਇਹ ਪੋਸਟਰ ਕਿਸ ਵੱਲੋਂ ਲਗਾਏ ਗਏ ਹਨ। ਪਰ ਇਸ ਘਟਨਾ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਕਾਂਗਰਸ ਅੰਦਰ ਸਭ ਕੁਝ ਠੀਕ ਨਹੀਂ ਚੱਲ ਰਿਹਾ।
- Download Babushahi App
-
-