Bangladesh ਦੀ ਸਾਬਕਾ PM Khaleda Zia ਵੈਂਟੀਲੇਟਰ 'ਤੇ! PM Modi ਬੋਲੇ 'ਭਾਰਤ ਹਰ ਮਦਦ ਲਈ ਤਿਆਰ'
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ/ਢਾਕਾ, 2 ਦਸੰਬਰ, 2025: ਬੰਗਲਾਦੇਸ਼ (Bangladesh) ਦੀ ਸਾਬਕਾ ਪ੍ਰਧਾਨ ਮੰਤਰੀ ਅਤੇ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (BNP) ਦੀ ਚੇਅਰਪਰਸਨ ਖਾਲਿਦਾ ਜ਼ਿਆ (Khaleda Zia) ਦੀ ਸਿਹਤ ਬੇਹੱਦ ਨਾਜ਼ੁਕ ਹੈ। ਦੱਸ ਦਈਏ ਕਿ ਦਿਲ਼ ਅਤੇ ਫੇਫੜਿਆਂ ਦੀਆਂ ਗੰਭੀਰ ਸਮੱਸਿਆਵਾਂ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ। ਇਸ ਮੁਸ਼ਕਲ ਘੜੀ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਢਾਕਾ ਨੂੰ ਹਰ ਸੰਭਵ ਮਦਦ ਦੀ ਪੇਸ਼ਕਸ਼ ਕੀਤੀ ਹੈ। ਪੀਐਮ ਮੋਦੀ ਨੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕੀਤੀ ਅਤੇ ਬੰਗਲਾਦੇਸ਼ ਦੇ ਜਨਤਕ ਜੀਵਨ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ।
"ਭਾਰਤ ਹਰ ਤਰ੍ਹਾਂ ਦੀ ਮਦਦ ਲਈ ਤਿਆਰ"
ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਮੰਚ 'ਐਕਸ' (X) 'ਤੇ ਇੱਕ ਭਾਵੁਕ ਪੋਸਟ ਸਾਂਝੀ ਕੀਤੀ। ਉਨ੍ਹਾਂ ਲਿਖਿਆ, "ਬੇਗਮ ਖਾਲਿਦਾ ਜ਼ਿਆ ਦੀ ਸਿਹਤ ਬਾਰੇ ਜਾਣ ਕੇ ਬਹੁਤ ਚਿੰਤਤ ਹਾਂ। ਉਨ੍ਹਾਂ ਨੇ ਕਈ ਸਾਲਾਂ ਤੱਕ ਬੰਗਲਾਦੇਸ਼ ਦੇ ਜਨਤਕ ਜੀਵਨ ਵਿੱਚ ਯੋਗਦਾਨ ਪਾਇਆ ਹੈ। ਉਨ੍ਹਾਂ ਦੇ ਜਲਦੀ ਠੀਕ ਹੋਣ ਲਈ ਸਾਡੀਆਂ ਪ੍ਰਾਰਥਨਾਵਾਂ ਹਨ ਅਤੇ ਭਾਰਤ ਹਰ ਸੰਭਵ ਸਹਾਇਤਾ ਦੇਣ ਲਈ ਤਿਆਰ ਹੈ।"
ਵਿਦੇਸ਼ੀ ਐਕਸਪਰਟਸ ਕਰ ਰਹੇ ਹਨ ਨਿਗਰਾਨੀ
BNP ਜਨਰਲ ਸਕੱਤਰ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ (Mirza Fakhrul Islam Alamgir) ਨੇ ਵੀ ਪੁਸ਼ਟੀ ਕੀਤੀ ਹੈ ਕਿ ਜ਼ਿਆ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਸਥਾਨਕ ਡਾਕਟਰਾਂ ਦੇ ਨਾਲ-ਨਾਲ ਅੰਤਰਰਾਸ਼ਟਰੀ ਮੈਡੀਕਲ ਮਾਹਿਰ (International Medical Experts) ਵੀ ਉਨ੍ਹਾਂ ਦੇ ਇਲਾਜ ਦੀ ਨਿਗਰਾਨੀ ਕਰ ਰਹੇ ਹਨ।
23 ਨਵੰਬਰ ਨੂੰ ਹਸਪਤਾਲ ਵਿੱਚ ਭਰਤੀ ਹੋਣ ਤੋਂ ਬਾਅਦ ਤੋਂ ਹੀ ਉਨ੍ਹਾਂ ਦੀ ਸਥਿਤੀ ਵਿੱਚ ਕੋਈ ਖਾਸ ਸੁਧਾਰ ਨਹੀਂ ਦੇਖਿਆ ਗਿਆ ਹੈ, ਜਿਸ ਨਾਲ ਸਮਰਥਕਾਂ ਅਤੇ ਦੇਸ਼ ਵਾਸੀਆਂ ਵਿੱਚ ਡੂੰਘੀ ਨਿਰਾਸ਼ਾ ਹੈ।