Big Breaking: ਮਜੀਠੀਆ ਨੂੰ SIT ਦਾ ਨਵਾਂ ਸੰਮਨ, ਬਹੁ-ਕਰੋੜੀ ਡਰੱਗ ਮਾਮਲੇ 'ਚ ਪੇਸ਼ ਹੋਣ ਦੇ ਹੁਕਮ
Babushahi Network
ਚੰਡੀਗੜ੍ਹ, 30 ਸਤੰਬਰ 2026- ਬਹੁ-ਕਰੋੜੀ ਡਰੱਗ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਸੰਮਣ ਜਾਰੀ ਕੀਤਾ ਹੈ। SIT ਨੇ ਉਨ੍ਹਾਂ ਨੂੰ 5 ਅਕਤੂਬਰ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਸੂਤਰਾਂ ਅਨੁਸਾਰ, ਜਾਂਚ ਦੌਰਾਨ ਡਰੱਗ ਮਾਮਲੇ ਦੇ ਮੁੱਖ ਦੋਸ਼ੀ ਜਗਦੀਸ਼ ਸਿੰਘ ਭੋਲਾ ਨਾਲ ਮਜੀਠੀਆ ਦਾ ਆਹਮੋ-ਸਾਹਮਣਾ ਕਰਵਾਏ ਜਾਣ ਦੀ ਸੰਭਾਵਨਾ ਵੀ ਚਰਚਾ ਵਿੱਚ ਹੈ। ਭੋਲਾ ਡਰੱਗ ਰੈਕੇਟ ਨਾਲ ਸਬੰਧਤ ਮਾਮਲਿਆਂ ਵਿੱਚ ਪਹਿਲਾਂ ਹੀ ਜਾਂਚ ਅਤੇ ਅਦਾਲਤੀ ਕਾਰਵਾਈ ਦਾ ਸਾਹਮਣਾ ਕਰ ਚੁੱਕਾ ਹੈ।
SIT ਦੇ ਨਵੇਂ ਸੰਮਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਵੀ ਚਰਚਾ ਤੇਜ਼ ਹੋ ਗਈ ਹੈ। ਅਕਾਲੀ ਦਲ ਵੱਲੋਂ ਇਸ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਜਾ ਰਿਹਾ ਹੈ, ਜਦਕਿ ਸੱਤਾਧਾਰੀ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਜਾਂਚ ਏਜੰਸੀ ਕਾਨੂੰਨ ਮੁਤਾਬਕ ਆਪਣਾ ਕੰਮ ਕਰ ਰਹੀ ਹੈ।
- Download Babushahi App
-
-