Bku ਉਗਰਾਹਾਂ ਵੱਲੋਂ ਡੀਸੀ ਦਫਤਰਾਂ ਦੇ ਘਿਰਾਓ ਅਤੇ ਔਰਤਾਂ ਨੂੰ ਸੰਘਰਸ਼ 'ਚ ਉਤਾਰਨ ਲਈ ਲਾਮਬੰਦੀ
ਅਸ਼ੋਕ ਵਰਮਾ
ਮਲੋਟ, 20 ਸਤੰਬਰ 2026 :ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਲੈਂਡ ਪੂਲਿੰਗ ਪਾਲਸੀ ਦੀ ਵਾਪਸੀ ਜਮੀਨਾਂ ਦੇ ਮਾਲਕੀ ਹੱਕ ਕਰਜ਼ਾ ਮੁਕਤੀ ਅਤੇ ਹੋਰ ਜ਼ਬਰ ਦੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 5 ਅਕਤੂਬਰ ਨੂੰ ਡੀਸੀ ਦਫ਼ਤਰਾਂ ਘਿਰਾਓ ਦੇ ਦਿੱਤੇ ਸੱਦੇ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਵਧਵੀ ਸਿੱਖਿਆ ਮੀਟੰਗਾਂ ਪਿੰਡ ਮਲੋਟ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਵਿਧਾਨ ਸਭਾ ਦਾ ਸੈਸ਼ਨ ਜਲਦੀ ਬੁਲਾਇਆ ਜਾਵੇ ਵਿਧਾਨ ਸਭਾ ਸੈਸ਼ਨ ਵਿੱਚ ਲੈਂਡ ਪੁਲਿੰਗ ਪਾਲਿਸੀ ਰੱਦ ਕਰਨ ਦਾ ਮਤਾ ਪਾਸ ਕਰਕੇ ।ਇਸ ਦੌਰਾਨ ਅਗਲੇ ਸਖ਼ਤ ਐਕਸ਼ਨ ਤਹਿਤ 5 ਅਕਤੂਬਰ ਨੂੰ ਡੀਸੀ ਦਫਤਰਾਂ ਦੇ ਘਿਰਾਓ ਤੇ ਥਾਂ ਥਾਂ ਤੇ ਪੰਜਾਬ ਸਰਕਾਰ ਦੇ ਪਿੱਟ ਸਿਆਪੇ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਸੀਨੀਅਰ ਮੀਤ ਪ੍ਰਧਾਨ ਗੁਰਪਾਸ਼ ਸਿੰਘ ਸਿੰਘੇਵਾਲਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਆਖਿਆ ਕਿ ਮੁਕਤ ਵਪਾਰ ਖੇਤੀ ਖੇਤਰ ਤੋਂ ਇਲਾਵਾ ਸਨਅਤੀ ਅਤੇ ਪ੍ਰਚੂਨ ਖੇਤਰ ਦੀ ਵੀ ਤਬਾਹੀ ਦਾ ਸਾਧਨ ਬਣੇਗਾ ਸਿੱਟੇ ਵਜੋਂ ਦੇਸ਼ ਭਰ ਵਿੱਚ ਬੇਰੁਜ਼ਗਾਰੀ ਮਹਿੰਗਾਈ ਵਧੇਗੀ। ਉਨਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਬਿਜਲੀ ਖੇਤਰ ਦਾ ਮੁਕੰਮਲ ਨਿੱਜੀਕਰਨ ਲਈ ਬਿਜਲੀ ਸੋਧ ਬਿੱਲ ਲਾਗੂ ਕਰਨ ਦੀਆਂ ਤਿਆਰੀਆਂ ਕਰੀ ਬੈਠੀ ਹੈ ਅਤੇ ਫਸਲਾਂ ਦੇ ਬੀਜਾਂ ਦਾ ਸਮੁੱਚਾ ਕਾਰੋਬਾਰ ਕਾਰਪੋਰੇਟ ਘਰਾਣਿਆਂ ਹਵਾਲੇ ਕਰਨ ਲਈ ਬੀਜ ਸੋਧ ਬਿੱਲ ਪਾਸ ਕਰਾਉਣ ਲਈ ਯਤਨਸ਼ੀਲ ਹੈ।
ਉਹਨਾਂ ਦੋਸ਼ ਲਾਇਆ ਕਿ ਸਰਕਾਰੀ ਨੀਤੀਆਂ ਦੀ ਬਦੌਲਤ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਮੁਆਫ ਕਰਨ ਦੀ ਥਾਂ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਲੱਖਾਂ ਕਰੋੜਾਂ ਦੇ ਕਰਜ਼ੇ ਖਤਮ ਕਰ ਰਹੀ ਹੈ। ਉਹਨਾਂ ਮੰਗ ਕੀਤੀ ਕਿ ਹੜਾਂ ਕਾਰਨ ਪਿਛਲੇ ਵਰੇ ਕਿਸਾਨਾਂ ਮਜ਼ਦੂਰਾਂ ਦੇ ਹੋਏ ਜਾਨੀ ਤੇ ਮਾਲੀ ਨੁਕਸਾਨ ਦੀ ਭਰਪਾਈ ਕੀਤੀ ਜਾਵੇ ਅਤੇ ਮਗਨਰੇਗਾ ਕਾਨੂੰਨ ਬਹਾਲ ਕਰਕੇ 200 ਦਿੱਨ ਕੰਮ ਦੇਣ ਦੀ ਗਰੰਟੀ ਕੀਤੀ ਜਾਵੇ। ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਦੱਸਿਆ ਕੇ ਸੂਬਾ ਮੀਟਿੰਗ ਵਿੱਚ ਪੰਜਾਬ ਸਰਕਾਰ ਤੋਂ ਜਲਦੀ ਵਿਧਾਨ ਸਭਾ ਦਾ ਸੈਸ਼ਨ ਬਲਾਉਣ ਦੀ ਮੰਗ ਵੀ ਕੀਤੀ ਗਈ ਹੈ।ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਪਾਲਿਸੀ ਮੁੱਢੋਂ ਰੱਦ ਕਰਕੇ ਜਮੀਨਾਂ ਦੇ ਮਾਲਕੀ ਹੱਕ ਬਹਾਲ ਕਰਾਉਣ ਦੇ ਮਤੇ ਪੇਸ਼ ਕਰੇ। ਇਸ ਮੌਕੇ ਹੋਰ ਵੀ ਵੱਖ-ਵੱਖ ਮੰਗਾਂ ਪ੍ਰਵਾਨ ਕਰਨ ਲਈ ਸੰਘਰਸ਼ ਤੇਜ਼ ਕਰਨ ਦਾ ਫੈਸਲਾ ਕੀਤਾ ਗਿਆ।
ਇਸ ਮੌਕੇ ਗਿੱਦੜਬਾਹਾ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ ਮੱਲਣ ਕਮੇਟੀ ਮੈਂਬਰ ਹਰਪਾਲ ਸਿੰਘ ਚੀਮਾ ਧੂਲਕੋਟ ਲੰਬੀ ਬਲਾਕ ਦੇ ਜਨਰਲ ਸਕੱਤਰ ਮਲਕੀਤ ਸਿੰਘ ਗੱਗੜ ਵਿੱਤ ਸਕੱਤਰ ਮਨੋਹਰ ਸਿੰਘ ਸਿੱਖਵਾਲਾ ਡਾ ਹਰਪਾਲ ਸਿੰਘ ਕਿੱਲਿਆਂਵਾਲੀ ਨਿਸ਼ਾਨ ਸਿੰਘ ਪਿੱਪਲ ਸਿੰਘ ਕੱਖਾਂ ਵਾਲੀ ਜੋਗਿੰਦਰ ਸਿੰਘ ਭੁੱਲਰ ਗੁਰਤੇਜ ਸਿੰਘ ਖੁੱਡੀਆਂ ਗੁਰਸੇਵਕ ਸਿੰਘ ਲੰਬੀ ਮਲੋਟ ਦੇ ਬੋਹੜ ਸਿੰਘ ਸੁਖਦੇਵ ਸਿੰਘ ਕੁਲਦੀਪ ਸਿੰਘ ਮਲੋਟ ਮਨਜੀਤ ਸਿੰਘ ਗੁਰਮੇਲ ਸਿੰਘ ਫਾਜ਼ਿਲਕਾ ਅੰਗਰੇਜ਼ ਸਿੰਘ ਸਰਦਾਰਗੜ੍ਹ ( ਬਠਿੰਡਾ)ਗੀਤ ਕਾਰ ਹਰਦੀਪ ਸਿੰਘ ਮਲੋਟ ਪਿੰਡ ਇਕਾਈ ਦੇ ਪ੍ਰਧਾਨ ਸਕੱਤਰ ਆਦਿ ਵੱਡੀ ਗਿਣਤੀ ਕਿਸਾਨ ਮਜ਼ਦੂਰ ਹਾਜ਼ਰ ਸਨ।
- Download Babushahi App
-
-