ਬ੍ਰੇਕਿੰਗ: ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ Chief Justice ਵਜੋਂ ਸਹੁੰ ਚੁੱਕੀ; CM ਮਾਨ ਸਮਾਰੋਹ ਤੋਂ ਗੈਰਹਾਜ਼ਰ
ਕੁਲਜਿੰਦਰ ਸਰਾ/ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 7 ਸਤੰਬਰ 2026: ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ CJ ਵਜੋਂ ਸਹੁੰ ਚੁੱਕ ਲਈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ।
ਇਸ ਸਹੁੰ ਚੁੱਕ ਸਮਾਰੋਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਾਮਲ ਨਹੀਂ ਹੋਏ, ਜਦਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਮਾਰੋਹ ਵਿੱਚ ਮੌਜੂਦ ਰਹੇ।
CJ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਰੋਧ ਦੇ ਦਰਮਿਆਨ ਜਸਟਿਸ ਮਿਸ਼ਰਾ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਪੰਜਾਬ ਕੈਬਨਿਟ ਨੇ ਐਤਵਾਰ ਨੂੰ ਉਨ੍ਹਾਂ ਦੀ ਨਿਯੁਕਤੀ ਅਤੇ ਸਹੁੰ ਚੁੱਕਣ ਦੀ ਪ੍ਰਕਿਰਿਆ ਨੂੰ ਰੋਕਣ ਦੀ ਮੰਗ ਕੀਤੀ ਸੀ।
- Download Babushahi App
-
-