Breaking: ਬਿੱਟੂ ਦੀ ਕਾਂਗਰਸ 'ਚ ਘਰ ਵਾਪਸੀ
ਚੰਡੀਗੜ੍ਹ, 19 ਅਕਤੂਬਰ 2025- ਪੰਜਾਬ ਵਿੱਚ ਅੱਜ ਵੱਡਾ ਸਿਆਸੀ ਧਮਾਕਾ ਹੋਇਆ। ਦਰਅਸਲ, ਪਟਿਆਲਾ ਵਿੱਚ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਹਿ ਚੁੱਕੇ ਸੰਜੀਵ ਸ਼ਰਮਾ ਬਿੱਟੂ ਅੱਜ ਭਾਜਪਾ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ।
ਸੂਤਰ ਦੱਸਦੇ ਨੇ ਕਿ, ਬਿੱਟੂ ਪਹਿਲਾਂ ਕਾਂਗਰਸ ਵਿੱਚ ਸਨ ਅਤੇ ਕੁੱਝ ਮੱਤਭੇਦ ਦੇ ਕਾਰਨ ਉਹ ਪਾਰਟੀ ਤੋਂ ਕਿਨਾਰਾ ਕਰਕੇ ਭਾਜਪਾ ਵਿੱਚ ਚਲੇ ਗਏ ਸਨ। ਹੁਣ ਬਿੱਟੂ ਦੀ ਘਰ ਵਾਪਸੀ ਹੋਈ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਉਹ 2027 ਵਿੱਚ ਪਾਰਟੀ ਦੇ ਉਮੀਦਵਾਰ ਵੀ ਹੋ ਸਕਦੇ ਹਨ।