Breaking: ਮਜੀਠੀਆ ਦੀ ਰਿਹਾਈ ਮਗਰੋਂ ਅਕਾਲੀ ਦਲ ਐਕਸ਼ਨ ਮੋਡ ਵਿੱਚ; ਕੱਲ੍ਹ ਚੰਡੀਗੜ੍ਹ ਵਿਖੇ ਹੋਵੇਗੀ ਹਾਈ ਲੈਵਲ ਮੀਟਿੰਗ
ਚੰਡੀਗੜ੍ਹ, 4 ਫਰਵਰੀ 2026- ਸ਼੍ਰੋਮਣੀ ਅਕਾਲੀ ਦਲ ਨੇ ਬਿਕਰਮ ਸਿੰਘ ਮਜੀਠੀਆ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਤੁਰੰਤ ਬਾਅਦ ਆਪਣੀ ਅਗਲੀ ਸਿਆਸੀ ਰਣਨੀਤੀ ਉਲੀਕਣ ਲਈ ਕੱਲ੍ਹ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਇੱਕ ਵੱਡੀ ਮੀਟਿੰਗ ਸੱਦੀ ਹੈ। ਇਸ ਮੀਟਿੰਗ ਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ। ਮੀਟਿੰਗ ਵਿੱਚ ਕੋਰ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਪਾਰਟੀ ਦੀ ਹੋਰ ਸੀਨੀਅਰ ਲੀਡਰਸ਼ਿਪ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਵੇਗੀ।
ਪਾਰਟੀ ਸੂਤਰਾਂ ਅਨੁਸਾਰ, ਮੀਟਿੰਗ ਦਾ ਮੁੱਖ ਉਦੇਸ਼ ਮੌਜੂਦਾ ਸਿਆਸੀ ਹਾਲਾਤਾਂ ਨੂੰ ਵਿਚਾਰਨਾ ਅਤੇ ਆਉਣ ਵਾਲੇ ਦਿਨਾਂ ਲਈ ਪਾਰਟੀ ਦੀ ਅਗਲੀ ਰਣਨੀਤੀ ਤਿਆਰ ਕਰਨਾ ਹੈ। ਬੀਤੀ ਦੇਰ ਰਾਤ ਸੁਖਬੀਰ ਬਾਦਲ ਵੱਲੋਂ ਬਿਕਰਮ ਮਜੀਠੀਆ ਦੇ ਘਰ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ ਸੀ। ਹੁਣ ਇਸ ਅਧਿਕਾਰਤ ਮੀਟਿੰਗ ਰਾਹੀਂ ਅਕਾਲੀ ਦਲ ਸਰਕਾਰ ਵਿਰੁੱਧ ਆਪਣੇ ਹਮਲੇ ਤੇਜ਼ ਕਰਨ ਅਤੇ ਪਾਰਟੀ ਕੇਡਰ ਵਿੱਚ ਨਵੀਂ ਰੂਹ ਫੂਕਣ ਦੀ ਤਿਆਰੀ ਵਿੱਚ ਹੈ।