7 ਦਿਨਾਂ ਬਾਅਦ ਚੰਡੀਗੜ੍ਹ ਸਰਹੱਦ ਤੇ ਕਿਸਾਨ ਮੋਰਚਾ ਸਮਾਪਤ
Ravi Jakhu/ ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ:7 ਸਤੰਬਰ 2026
ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਵੱਖ-ਵੱਖ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ ਗਈ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਸਹਿਮਤੀ ਪੱਤਰ ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ। ਸੰਯੁਕਤ ਕਿਸਾਨ ਮੋਰਚੇ ਦੇ ਸਮੁੱਚੇ ਆਗੂ ਫੇਜ਼-11 ਦੇ ਇੱਕ ਹੋਟਲ ਵਿੱਚ ਅਹਿਮ ਮੀਟਿੰਗ ਕਰਨ ਤੋਂ ਬਾਅਦ ਧਰਨਾ ਪੰਡਾਲ ਵੱਲ ਰਵਾਨਾ ਹੋਏ, ਜਿੱਥੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨ ਮੋਰਚੇ ਦੇ ਪੰਡਾਲ ਵਿੱਚ ਪਹੁੰਚ ਕੇ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਦਾ ਰਸਮੀ ਐਲਾਨ ਕੀਤਾ।
ਖੇਤੀਬਾੜੀ ਮੰਤਰੀ ਦੇ ਇਸ ਐਲਾਨ ਤੋਂ ਬਾਅਦ ਪਿਛਲੇ ਸੱਤ ਦਿਨਾਂ ਤੋਂ ਚੰਡੀਗੜ੍ਹ ਦੀ ਬਰੂਹਾਂ ਉੱਤੇ ਚੱਲ ਰਿਹਾ ਕਿਸਾਨਾਂ ਦਾ ਧਰਨਾ ਅੱਜ ਆਖ਼ਰਕਾਰ ਸਮਾਪਤ ਹੋ ਗਿਆ ਹੈ ਅਤੇ ਇੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੇ ਕਿਸਾਨ ਆਪੋ-ਆਪਣੇ ਘਰਾਂ ਨੂੰ ਪਰਤਣਾ ਸ਼ੁਰੂ ਹੋ ਗਏ ਹਨ। ਜ਼ਿਕਰਯੋਗ ਹੈ ਕਿ ਲੰਘੀ ਐਤਵਾਰ ਰਾਤ ਪੰਜਾਬ ਭਵਨ ਵਿਖੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਅਤੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨਾਲ ਹੋਈ ਮੀਟਿੰਗ ਦੌਰਾਨ ਸਰਕਾਰ ਨੇ ਕਿਸਾਨਾਂ ਦੀਆਂ ਕਈ ਮੁੱਖ ਮੰਗਾਂ 'ਤੇ ਹਾਮੀ ਭਰੀ ਸੀ।
ਕਿਸਾਨੀ ਮੰਗਾਂ ਜਿੰਨਾ ਤੇ ਸਰਕਾਰ ਦੀ ਹੋਈ ਸਹਿਮਤੀ :

- Download Babushahi App
-
-