ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦਿੱਲੀ ਦੇ ਲਿਫਟਿਨੈਂਟ ਗਵਰਨਰ ਨਿਯੁਕਤ
By Baljit Balli
ਨਵੀਂ ਦਿੱਲੀ,06 march , 2026: ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਦਿੱਲੀ ਦਾ Lt. ਗਵਰਨਰ ਨਿਯੁਕਤ ਕੀਤਾ ਗਿਆ ਹੈ।
ਇਸ ਸਬੰਧੀ ਸਰਕਾਰ ਵੱਲੋਂ ਅਧਿਕਾਰਿਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਲੰਬੇ ਕੂਟਨੀਤਿਕ ਕਰੀਅਰ ਤੋਂ ਬਾਅਦ ਸੰਧੂ ਨੂੰ ਇਹ ਮਹੱਤਵਪੂਰਨ ਸੰਵਿਧਾਨਕ ਜ਼ਿੰਮੇਵਾਰੀ ਸੌਂਪੀ ਗਈ ਹੈ।
ਸੰਧੂ ਪਹਿਲਾਂ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਵਜੋਂ ਸੇਵਾ ਨਿਭਾ ਚੁੱਕੇ ਹਨ, ਜਿੱਥੇ ਉਨ੍ਹਾਂ ਨੇ ਭਾਰਤ-ਅਮਰੀਕਾ ਦੇ ਰਣਨੀਤਿਕ ਅਤੇ ਆਰਥਿਕ ਸੰਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ।
Click to Follow Babushahi Facebook page →