ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀ ਪਟੀਸ਼ਨ 'ਤੇ ਸੁਣਵਾਈ ਮੁਲਤਵੀ
ਜੇਲ੍ਹ 'ਚ ਹੀ ਕੱਟਣੇ ਪੈਣਗੇ ਦਿਨ
ਚੰਡੀਗੜ੍ਹ, 17 ਜੁਲਾਈ, 2026: ਰਿਸ਼ਵਤਖੋਰੀ ਦੇ ਮਾਮਲੇ ਵਿੱਚ ਫਸੇ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ (DIG) ਹਰਚਰਨ ਸਿੰਘ ਭੁੱਲਰ ਨੂੰ ਅਦਾਲਤ ਵੱਲੋਂ ਫ਼ਿਲਹਾਲ ਕੋਈ ਰਾਹਤ ਨਹੀਂ ਮਿਲੀ ਹੈ। ਹਰਚਰਨ ਸਿੰਘ ਭੁੱਲਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਾਇਰ ਕੀਤੀ ਗਈ ਜ਼ਮਾਨਤ ਪਟੀਸ਼ਨ 'ਤੇ ਅੱਜ ਸੁਣਵਾਈ ਹੋਈ, ਜਿਸ ਨੂੰ ਹਾਈਕੋਰਟ ਨੇ ਹੁਣ 5 ਅਗਸਤ ਤੱਕ ਮੁਲਤਵੀ ਕਰ ਦਿੱਤਾ ਹੈ। ਅਦਾਲਤ ਦੇ ਇਸ ਫੈਸਲੇ ਕਾਰਨ ਸਾਬਕਾ ਡੀਆਈਜੀ ਭੁੱਲਰ ਨੂੰ ਅਗਲੀ ਸੁਣਵਾਈ ਤੱਕ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ।
- Download Babushahi App
-
-