Breaking : DIG ਰੋਪੜ ਹਰਚਰਨ ਸਿੰਘ ਭੁੱਲਰ ਦਾ ਮੈਡੀਕਲ ਹੋਇਆ
ਜਲਦੀ ਹੀ ਕੋਰਟ ਵਿੱਚ ਪੇਸ਼ੀ
ਰਵੀ ਜੱਖੂ
ਚੰਡੀਗੜ੍ਹ, 17 ਅਕਤੂਬਰ 2025: ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਡੀਆਈਜੀ ਰੋਪੜ, ਹਰਚਰਨ ਸਿੰਘ ਭੁੱਲਰ, ਦਾ ਚੰਡੀਗੜ੍ਹ ਦੇ ਸੈਕਟਰ 16 ਸਥਿਤ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ ਹੈ।
ਸੀਬੀਆਈ (CBI) ਦੀ ਟੀਮ ਵੱਲੋਂ ਮੈਡੀਕਲ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ, ਭੁੱਲਰ ਨੂੰ ਹੁਣ ਥੋੜ੍ਹੀ ਦੇਰ ਬਾਅਦ ਚੰਡੀਗੜ੍ਹ ਦੀ ਸੀਬੀਆਈ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ।
ਯਾਦ ਰਹੇ ਕਿ ਸੀਬੀਆਈ ਨੇ ਡੀਆਈਜੀ ਭੁੱਲਰ ਦੇ ਘਰੋਂ ਵੱਡੀ ਮਾਤਰਾ ਵਿੱਚ ਨਕਦੀ ਅਤੇ ਹੋਰ ਕੀਮਤੀ ਸਮਾਨ ਬਰਾਮਦ ਕੀਤਾ ਹੈ।