ਅਮਿਤ ਸ਼ਾਹ ਦੇ ਦੌਰੇ ਤੋਂ ਪਹਿਲਾਂ ਮਾਨਸਾ 'ਚ ਵਾਪਰੀ ਵੱਡੀ ਵਾਰਦਾਤ; ਪੁਲਿਸ ਮੁਲਾਜ਼ਮ ਅਤੇ ਪੁੱਤ ਦੀ ਮੌਤ! ਪਤਨੀ ਸਮੇਤ 2 ਜਖ਼ਮੀ
ਮਾਨਸਾ ਵਿਚ ਇੱਕ ਹੋਰ ਵੱਡੀ ਵਾਰਦਾਤ: ਦੋ ਦੀ ਮੌਤ, ਦੋ ਗੰਭੀਰ ਫੱਟੜ
ਬਾਬੂਸ਼ਾਹੀ ਬਿਊਰੋ
ਮਾਨਸਾ 20 ਅਕਤੂਬਰ 2026 :
ਅਮਿਤ ਸ਼ਾਹ ਦੇ ਮਾਨਸਾ ਦੌਰੇ ਤੋਂ ਪਹਿਲਾਂ ਇੱਕ ਵੱਡੀ ਵਾਰਦਾਤ ਵਾਪਰ ਗਈ ਹੈ। ਦਰਅਸਲ ਜਿੱਥੇ ਉਹ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ ਪਰ ਉਸ ਤੋਂ ਪਹਿਲਾਂ ਹੀ ਮਾਨਸਾ ਦੇ ਵਿੱਚ ਵੱਡੀ ਵਾਰਦਾਤ ਵਾਪਰ ਗਈ ਹੈ ਮਾਨਸਾ ਦੇ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਉਸਦੇ ਪੁੱਤ ਦੀ ਗੋਲੀਆਂ ਲੱਗਣ ਦੇ ਕਾਰਨ ਮੌਤ ਹੋ ਗਈ ਹੈ। ਜਦੋਂ ਕਿ ਉਸ ਦੀ ਪਤਨੀ ਅਤੇ ਇੱਕ ਬੇਟਾ ਗੰਭੀਰ ਜ਼ਖਮੀ ਹਨ।
ਇਸ ਗੋਲੀਬਾਰੀ ਦੀ ਅਸਲ ਵਜਹਾ ਤਾਂ ਸਾਹਮਣੇ ਨਹੀਂ ਆਈ ਪਰ ਇਨਾਂ ਜਰੂਰ ਕਿਹਾ ਜਾ ਰਿਹਾ ਹੈ ਕਿ ਮਰਨ ਵਾਲੇ ਪੁਲਿਸ ਮੁਲਾਜ਼ਮ ਨੇ ਪਹਿਲਾਂ ਆਪਣੀ ਪਤਨੀ ਅਤੇ ਬੱਚਿਆਂ ਉੱਪਰ ਗੋਲੀਆਂ ਚਲਾਈਆਂ ਉਹਦੇ ਬਾਅਦ ਖੁਦ ਨੂੰ ਗੋਲੀ ਮਾਰ ਲਈ।
ਇਸ ਘਟਨਾ ਵਿੱਚ ਪੁਲਿਸ ਮੁਲਾਜ਼ਮ ਗੁਰਵਿੰਦਰ ਸਿੰਘ ਅਤੇ ਉਸਦੇ ਪੁੱਤਰ ਜੋਤ ਦੀ ਮੌਤ ਹੋ ਚੁੱਕੀ ਹੈ ਜਦੋਂ ਕਿ ਉਸ ਦੀ ਪਤਨੀ ਹਰਪ੍ਰੀਤ ਕੌਰ ਅਤੇ ਪੁੱਤਰ ਦਿਲਸ਼ਾਨ ਗੰਭੀਰ ਰੂਪ ਵਿੱਚ ਜ਼ਖਮੀ ਹਨ ਜਿਨਾਂ ਦਾ ਇਲਾਜ ਵੱਖੋ ਵੱਖਰੇ ਹਸਪਤਾਲਾਂ ਵਿੱਚ ਚੱਲ ਰਿਹਾ ਹੈ
ਦੱਸਿਆ ਜਾ ਰਿਹਾ ਹੈ ਕਿ ਗੁਰਵਿੰਦਰ ਸਿੰਘ ਡੀਸੀ ਦੇ ਗਨਮੈਨ ਸਨ ਅਤੇ ਪਿਛਲੇ ਦੋ ਦਿਨਾਂ ਤੋਂ ਛੁੱਟੀ ਉੱਤੇ ਚੱਲ ਰਹੇ ਸਨ।।
- Download Babushahi App
-
-