ਕੁਲਵੰਤ ਸਿੰਘ ਦੇ ਪੁੱਤਰ ਸਰਬਜੀਤ ਸਿੰਘ ਬਣੇ ਮੋਹਾਲੀ ਦੇ ਮੇਅਰ
ਬਾਬੂਸ਼ਾਹੀ ਬਿਊਰੋ
ਮੋਹਾਲੀ, 9 ਜੂਨ 2026 : ਮੋਹਾਲੀ ਨਗਰ ਨਿਗਮ ਨੂੰ ਮੰਗਲਵਾਰ ਨੂੰ ਨਵਾਂ ਮੇਅਰ ਮਿਲ ਗਿਆ ਹੈ। ਵਿਧਾਇਕ ਕੁਲਵੰਤ ਸਿੰਘ ਦੇ ਪੁੱਤਰ ਸਰਬਜੀਤ ਸਿੰਘ ਸਮਾਣਾ ਨੂੰ ਮੇਅਰ ਚੁਣਿਆ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰਾਂ ਨੇ ਵਾਕਆਊਟ ਕਰ ਦਿੱਤਾ ਸੀ। ਸਾਰੇ ਕੌਂਸਲਰਾਂ ਦੇ ਮੋਬਾਈਲ ਫੋਨ ਨਗਰ ਨਿਗਮ ਇਮਾਰਤ ਦੇ ਗੇਟ ਦੇ ਬਾਹਰ ਰੱਖੇ ਗਏ ਸਨ। ਆਰਪੀ ਸ਼ਰਮਾ ਸੀਨੀਅਰ ਡਿਪਟੀ ਮੇਅਰ ਅਤੇ ਸਾਬਕਾ ਮੀਤ ਪ੍ਰਧਾਨ ਹਰਪਾਲ ਸਿੰਘ ਚਾਨਾ ਨੂੰ ਡਿਪਟੀ ਮੇਅਰ ਬਣਾਇਆ ਗਿਆ ਹੈ।
- Download Babushahi App
-
-