Breaking : ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨਾਂ ਦੇ ਰੋਸ ਵਿਖਾਵੇ ਨੂੰ ਕੀਤਾ ਮੁਲਤਵੀ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 19 ਅਗਸਤ 2026 : ਖਨੌਰੀ ਬਾਰਡਰ ‘ਤੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵੱਲੋਂ ਆਪਣਾ ਵਿਰੋਧ ਪ੍ਰਦਰਸ਼ਨ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਫੈਸਲਾ ਕੇਂਦਰ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਲਈ ਭੇਜੇ ਗਏ ਰਸਮੀ ਸੱਦੇ ਤੋਂ ਬਾਅਦ ਲਿਆ ਗਿਆ ਹੈ।
ਦਰਅਸਲ ਕੇਂਦਰ ਸਰਕਾਰ ਵੱਲੋਂ ਮੀਟਿੰਗ ਲਈ ਸੱਦਾ ਭੇਜਣ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਨੇ ਵਿਰੋਧ ਪ੍ਰਦਰਸ਼ਨ ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ। ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ 4 ਸਤੰਬਰ ਨੂੰ ਦਿੱਲੀ ਵਿੱਚ ਮੀਟਿੰਗ ਹੋਵੇਗੀ
- Download Babushahi App
-
-