Breaking : ਜਲੰਧਰ 'ਚ ਸ੍ਰੀ ਗੁਟਕਾ ਸਾਹਿਬ ਦੇ ਪਵਿੱਤਰ ਅੰਗ ਦੀ ਬੇਅਦਬੀ
ਬਾਬੂਸ਼ਾਹੀ ਬਿਊਰੋ
ਜਲੰਧਰ, 19 ਮਈ, 2026
ਜਲੰਧਰ ਦੇ ਬਸਤੀ ਬਾਵਾ ਖੇਲ ਅਧੀਨ ਆਉਂਦੇ ਰਾਜਾ ਗਾਰਡਨ (Raja Garden) ਇਲਾਕੇ ਵਿੱਚ ਬੀਤੀ ਦੇਰ ਰਾਤ ਸ੍ਰੀ ਗੁਟਕਾ ਸਾਹਿਬ ਦੇ ਪਵਿੱਤਰ ਅੰਗ ਮਿਲਣ ਕਾਰਨ ਪੂਰੇ ਖੇਤਰ ਵਿੱਚ ਭਾਰੀ ਰੋਸ ਅਤੇ ਤਣਾਅ ਫੈਲ ਗਿਆ। ਇਹ ਸ਼ਰਾਰਤ ਬਸਤੀ ਬਾਵਾ ਖੇਲ ਖੇਤਰ ਵਿੱਚ ਬਾਬਾ ਬੁੱਢਾ ਜੀ ਪੁਲ ਦੇ ਨਜ਼ਦੀਕ ਸਥਿਤ ਇੱਕ ਖਾਲੀ ਪਲਾਟ ਵਿੱਚ ਅੰਜਾਮ ਦਿੱਤੀ ਗਈ, ਜਿੱਥੋਂ ਪਵਿੱਤਰ ਅੰਗ ਬਰਾਮਦ ਹੋਏ। ਗੁਰੂ ਸਾਹਿਬ ਦੇ ਅੰਗਾਂ ਦੀ ਹੋਈ ਇਸ ਬੇਅਦਬੀ (Sacrilege Incident) ਦੀ ਖ਼ਬਰ ਜਿਵੇਂ ਹੀ ਫੈਲੀ, ਸਿੱਖ ਜਥੇਬੰਦੀਆਂ ਅਤੇ ਸੰਗਤ ਵਿੱਚ ਭਾਰੀ ਗੁੱਸਾ ਦੇਖਣ ਨੂੰ ਮਿਲਿਆ, ਜਿਸ ਤੋਂ ਬਾਅਦ ਬਸਤੀ ਬਾਵਾ ਖੇਲ ਥਾਣੇ ਦੀ ਪੁਲਿਸ ਅਤੇ ACP ਵੈਸਟ ਭਾਰੀ ਫੋਰਸ ਸਮੇਤ ਤੁਰੰਤ ਮੌਕੇ 'ਤੇ ਪਹੁੰਚੇ।
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮੌਕੇ 'ਤੇ ਪਹੁੰਚੇ ਸਿੱਖ ਆਗੂ ਬਘੇਰ ਸਿੰਘ ਨੇ ਦੱਸਿਆ ਕਿ ਉਹ ਇੱਕ ਕੀਰਤਨ ਦਰਬਾਰ ਵਿੱਚ ਹਾਜ਼ਰ ਸਨ, ਜਦੋਂ ਉਨ੍ਹਾਂ ਨੂੰ ਇਸ ਮੰਦਭਾਗੀ ਘਟਨਾ ਬਾਰੇ ਪਤਾ ਲੱਗਾ। ਉਨ੍ਹਾਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਪੂਰੀ ਮਰਿਆਦਾ ਸਹਿਤ ਪਵਿੱਤਰ ਅੰਗਾਂ ਨੂੰ ਇਕੱਠਾ ਕੀਤਾ ਅਤੇ ਇਸ ਦੀ ਸੂਚਨਾ ਤੁਰੰਤ Police Control Room ਨੂੰ ਦਿੱਤੀ। ਉਨ੍ਹਾਂ ਖ਼ਦਸ਼ਾ ਜਤਾਇਆ ਕਿ ਆਪਸੀ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਉਣ ਲਈ ਕਿਸੇ ਸਮਾਜ ਵਿਰੋਧੀ ਅਨਸਰ ਵੱਲੋਂ ਇਹ ਘਿਨਾਉਣੀ ਸ਼ਰਾਰਤ ਕੀਤੀ ਗਈ ਹੈ।
ਮੌਕੇ 'ਤੇ ਪਹੁੰਚੇ ACP ਵੈਸਟ ਆਤਿਸ਼ ਭਾਟੀਆ (ACP West Atish Bhatia) ਨੇ ਦੱਸਿਆ ਕਿ ਕੰਟਰੋਲ ਰੂਮ ਤੋਂ ਮਿਲੀ Intelligence Input ਦੇ ਆਧਾਰ 'ਤੇ ਪੁਲਿਸ ਟੀਮ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ। ਪੁਲਿਸ ਨੇ ਇਸ ਮਾਮਲੇ ਨੂੰ ਬੇਹੱਦ ਸੰਵੇਦਨਸ਼ੀਲਤਾ ਨਾਲ ਲੈਂਦਿਆਂ ਅਣ-ਪਛਾਤੇ ਦੋਸ਼ੀਆਂ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ FIR ਦਰਜ ਕਰ ਲਈ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਘਟਨਾ ਸਥਾਨ ਦੇ ਆਲੇ-ਦੁਆਲੇ ਖਾਲੀ ਪਲਾਟ ਅਤੇ ਨੇੜਲੀਆਂ ਦੁਕਾਨਾਂ ਵਿੱਚ ਲੱਗੇ ਸਾਰੇ CCTV ਕੈਮਰਿਆਂ ਦੀ ਫੁਟੇਜ ਨੂੰ ਬਾਰੀਕੀ ਨਾਲ Scan ਕੀਤਾ ਜਾ ਰਿਹਾ ਹੈ। ACP ਆਤਿਸ਼ ਭਾਟੀਆ ਨੇ ਸੰਗਤ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਭਰੋਸਾ ਦਿੱਤਾ ਹੈ ਕਿ ਮੁਲਜ਼ਮਾਂ ਦਾ ਸੁਰਾਗ ਲਗਾ ਕੇ ਉਨ੍ਹਾਂ ਨੂੰ ਜਲਦੀ ਹੀ Arrest ਕਰ ਲਿਆ ਜਾਵੇਗਾ।
- Download Babushahi App
-
-