ਪੰਜਾਬ 'ਚ ED ਦੀ ਵੱਡੀ ਕਾਰਵਾਈ
ਬਾਬੂਸ਼ਾਹੀ ਬਿਊਰੋ
ਜਲੰਧਰ/ਲੁਧਿਆਣਾ, 9 ਜੂਨ: ਪੰਜਾਬ ਵਿੱਚ ਕੇਂਦਰੀ ਜਾਂਚ ਏਜੰਸੀਆਂ ਵੱਲੋਂ ਵੱਡੀ ਕਾਰਵਾਈ ਕਰਦਿਆਂ ਇੱਕੋ ਸਮੇਂ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਮੰਗਲਵਾਰ ਸਵੇਰੇ ਜਲੰਧਰ ਅਤੇ ਲੁਧਿਆਣਾ ਦੇ ਪ੍ਰਮੁੱਖ ਚਾਰਟਰਡ ਅਕਾਊਂਟੈਂਟਸ (CA) ਦੇ ਘਰਾਂ ਅਤੇ ਦਫ਼ਤਰਾਂ 'ਤੇ ਇੱਕੋ ਸਮੇਂ ਦਸਤਕ ਦਿੱਤੀ। ਜਲੰਧਰ ਦੇ ਪੌਸ਼ ਇਲਾਕੇ ਨਿਊ ਜਵਾਹਰ ਨਗਰ ਵਿੱਚ ਰਹਿਣ ਵਾਲੇ ਨਾਮੀ ਸੀਏ ਅਮਿਤ ਅਰੋੜਾ ਦੇ ਘਰ ਅਤੇ ਚੁਨਮੁਨ ਮਾਲ ਨੇੜੇ ਸਥਿਤ ਉਨ੍ਹਾਂ ਦੇ ਦਫ਼ਤਰ ਵਿੱਚ ਈਡੀ ਦੀਆਂ ਟੀਮਾਂ ਵੱਲੋਂ ਦਸਤਾਵੇਜ਼ਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਈਡੀ ਦੇ ਸੂਤਰਾਂ ਮੁਤਾਬਕ ਇਹ ਕਾਰਵਾਈ ਆਮਦਨ ਤੋਂ ਵੱਧ ਜਾਇਦਾਦ ਬਣਾਉਣ (Disproportionate Assets) ਦੇ ਮਾਮਲੇ ਨਾਲ ਜੋੜ ਕੇ ਦੇਖੀ ਜਾ ਰਹੀ ਹੈ।
ਇਸ ਛਾਪੇਮਾਰੀ ਨੂੰ ਬੇਹੱਦ ਗੁਪਤ ਰੱਖਿਆ ਗਿਆ ਸੀ ਅਤੇ ਸਥਾਨਕ ਪੁਲਿਸ ਜਾਂ ਈਡੀ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਵੇਰਵਾ ਸਾਂਝਾ ਨਹੀਂ ਕੀਤਾ ਗਿਆ ਹੈ। ਰਿਪੋਰਟਾਂ ਅਨੁਸਾਰ ਜਲੰਧਰ ਵਿੱਚ ਦੋ ਸਿਆਸਤਦਾਨਾਂ ਦੇ ਘਰਾਂ 'ਤੇ ਵੀ ਟੀਮਾਂ ਪਹੁੰਚੀਆਂ ਹਨ, ਜਦੋਂ ਕਿ ਇਸ ਤੋਂ ਪਹਿਲਾਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਚੇਅਰਮੈਨ ਅਤੇ 'ਆਪ' ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ਵੀ ਈਡੀ ਦੀ ਰੇਡ ਹੋ ਚੁੱਕੀ ਹੈ। ਇਸ ਅਚਨਚੇਤ ਕਾਰਵਾਈ ਕਾਰਨ ਸੂਬੇ ਦੇ ਕਾਰੋਬਾਰੀ ਜਗਤ ਵਿੱਚ ਭਾਰੀ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਇਸ ਕਾਰਵਾਈ ਨੇ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਤਿੱਖੀ ਰਾਜਨੀਤਿਕ ਪ੍ਰਤੀਕਿਰਿਆ ਦਿੱਤੀ ਹੈ।
ਛਾਪਿਆਂ ਦਾ ਜਵਾਬ ਦਿੰਦੇ ਹੋਏ, ਕੇਜਰੀਵਾਲ ਨੇ ਦੋਸ਼ ਲਗਾਇਆ ਕਿ ਈਡੀ ਸੂਬੇ ਵਿੱਚ ਛੋਟੇ ਹਿੰਦੂ ਵਪਾਰੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ ਅਤੇ ਪ੍ਰੇਸ਼ਾਨ ਕਰ ਰਹੀ ਹੈ।
ਕੇਜਰੀਵਾਲ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਿੱਚ ਕਿਹਾ, "ਈਡੀ ਪਾਰਟੀ ਅੱਜ ਇੱਕ ਵਾਰ ਫਿਰ ਪੰਜਾਬ ਵਿੱਚ ਹਿੰਦੂ ਵਪਾਰੀਆਂ 'ਤੇ ਛਾਪੇਮਾਰੀ ਕਰ ਰਹੀ ਹੈ। ਈਡੀ ਪਾਰਟੀ ਪੰਜਾਬ ਵਿੱਚ ਛੋਟੇ ਹਿੰਦੂ ਵਪਾਰੀਆਂ ਨੂੰ ਪਰੇਸ਼ਾਨ ਕਰ ਰਹੀ ਹੈ।"
ਵਪਾਰੀ ਭਾਈਚਾਰੇ ਨੂੰ ਘਬਰਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸੂਬੇ ਦੇ ਲੋਕ ਉਨ੍ਹਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ।
"ਮੈਂ ਸਾਰੇ ਵਪਾਰੀਆਂ ਨੂੰ ਅਪੀਲ ਕਰਦਾ ਹਾਂ - ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਪੂਰਾ ਪੰਜਾਬ ਅਤੇ ਪੰਜਾਬ ਸਰਕਾਰ ਤੁਹਾਡੇ ਨਾਲ ਹੈ।
- Download Babushahi App
-
-