ਮੋਗਾ 'ਚ ਚੱਲੀਆਂ ਗੋਲੀਆਂ, 2 ਨੌਜਵਾਨਾਂ ਦੀ ਮੌਤ
ਬਾਬੂਸ਼ਾਹੀ ਬਿਊਰੋ
ਮੋਗਾ, 26 ਅਕਤੂਬਰ, 2026: ਮੋਗਾ ਦੇ ਅੰਗਦਪੁਰਾ ਇਲਾਕੇ ਵਿੱਚ ਗੈਂਗਵਾਰ ਦੌਰਾਨ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਗਗਨ ਅਤੇ ਸਾਹਿਲ ਜਿੰਦਲ ਉਰਫ਼ ਲੰਬੀ ਵਜੋਂ ਹੋਈ ਹੈ।
ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।
ਦੂਜੇ ਪਾਸੇ, ਗੰਭੀਰ ਰੂਪ 'ਚ ਜ਼ਖ਼ਮੀ ਸਾਹਿਲ ਜਿੰਦਲ ਨੇ ਦੇਰ ਰਾਤ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ 'ਚ ਦਮ ਤੋੜ ਦਿੱਤਾ। ਜ਼ਖ਼ਮੀ ਰਾਘਵ ਅਤੇ ਗੋਰਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਹ ਆਈ.ਸੀ.ਯੂ. ਵਿੱਚ ਜ਼ੇਰ-ਏ-ਇਲਾਜ ਹਨ।
ਘਟਨਾ ਦੀ ਸੂਚਨਾ ਮਿਲਦੇ ਹੀ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਪੁਲਿਸ ਫੋਰਸ ਨਾਲ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ।
- Download Babushahi App
-
-