Breaking : ਹੁਣ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਕੁਲਵਿੰਦਰ ਸਿੰਘ
ਅੰਮ੍ਰਿਤਸਰ 12 ਅਕਤੂਬਰ
ਅੰਮ੍ਰਿਤਸਰ: ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੋ ਗਿਆ। ਸੂਚਨਾ ਮਿਲਦੇ ਹੀ ਪੁਲਿਸ ਨੇ ਕਮਿਸ਼ਨਰ ਦਫ਼ਤਰ, ਡੀਸੀ ਦਫ਼ਤਰ ਅਤੇ ਕੋਰਟ ਕੰਪਲੈਕਸ ਸਮੇਤ ਆਲੇ ਦੁਆਲੇ ਦੇ ਖੇਤਰਾਂ ਵਿੱਚ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ
ਇਸ ਮਾਮਲੇ ਵਿੱਚਮੀਡੀਆ ਨਾਲ ਗੱਲਬਾਤ ਕਰਦਿਆਂ ਡੀਸੀਪੀ ਆਪਰੇਸ਼ਨ ਜੁਗਰਾਜ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਤੇ ਐਡਰੈਸ ਤੇ ਇੱਕ ਈਮੇਲ ਪ੍ਰਾਪਤ ਹੋਈ ਸੀ, ਜਿਸ ਤੋਂ ਬਾਅਦ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਵੱਲੋਂ ਐਂਟੀ-ਸੈਬੋਤਾਜ (Anti-Sabotage) ਟੀਮ ਵੱਲੋਂ ਜਾਂਚ ਕਰਵਾਈ ਗਈ। ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਵਸਤੂ ਜਾਂ ਗਤੀਵਿਧੀ ਸਾਹਮਣੇ ਨਹੀਂ ਆਈ ਅਤੇ ਮਾਹੌਲ ਪੂਰੀ ਤਰ੍ਹਾਂ ਸ਼ਾਂਤਮਈ ਹੈ।
ਉਨ੍ਹਾਂ ਕਿਹਾ ਕਿ ਸ਼ਹਿਰ, ਸੂਬੇ ਅਤੇ ਦੇਸ਼ ਦਾ ਅਮਨ-ਕਾਨੂੰਨ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰ ਅਜਿਹੀਆਂ ਧਮਕੀਆਂ ਦਿੰਦੇ ਹਨ, ਪਰ ਪੁਲਿਸ ਵੱਲੋਂ ਹਰ ਇਨਪੁੱਟ ਨੂੰ ਪੂਰੀ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੁਲਿਸ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ ਸੁਰੱਖਿਆ ਪ੍ਰਬੰਧਾਂ ਦੀ ਨਿਰੰਤਰ ਸਮੀਖਿਆ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਉਣ ਵਾਲੇ ਤਿਉਹਾਰਾਂ ਦੇ ਮੌਸਮ ਦੇ ਮੱਦੇਨਜ਼ਰ ਸ਼ਹਿਰ ਭਰ ਵਿੱਚ ਸੁਰੱਖਿਆ ਹੋਰ ਮਜ਼ਬੂਤ ਕੀਤੀ ਜਾਵੇਗੀ ਅਤੇ ਅਚਨਚੇਤ (ਸਰਪ੍ਰਾਈਜ਼) ਚੈਕਿੰਗਾਂ ਜਾਰੀ ਰਹਿਣਗੀਆਂ।
- Download Babushahi App
-
-