Breaking : LPU ਹਿੰਸਾ ਅਤੇ ਹਾਈਵੇਅ ਜਾਮ ਮਾਮਲਾ: 3 FIR ਦਰਜ
Ravi Jakhu
ਫਗਵਾੜਾ, 30 ਸਤੰਬਰ, 2026: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹੋਈ ਹਿੰਸਾ, ਭੰਨ-ਤੋੜ ਅਤੇ ਨੈਸ਼ਨਲ ਹਾਈਵੇਅ-44 ਨੂੰ ਜਾਮ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਸਖ਼ਤ ਕਾਰਵਾਈ ਕਰਦਿਆਂ ਤਿੰਨ ਵੱਖ-ਵੱਖ FIR ਦਰਜ ਕੀਤੀਆਂ ਹਨ। ਇਹ ਮਾਮਲੇ ਪੁਲਿਸ ਗੱਡੀਆਂ ਨੂੰ ਅੱਗ ਲਗਾਉਣ, ਯੂਨੀਵਰਸਿਟੀ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਹਾਈਵੇਅ 'ਤੇ ਆਵਾਜਾਈ ਬਾਧਿਤ ਕਰਨ ਦੇ ਦੋਸ਼ਾਂ ਹੇਠ ਅਣਪਛਾਤੇ ਵਿਅਕਤੀਆਂ ਵਿਰੁੱਧ ਦਰਜ ਕੀਤੇ ਗਏ ਹਨ।
Click for detail- https://drive.google.com/file/d/1oB8zvxwaNFXoeH8PkU0Xantb74e2npxR/view?usp=sharing
ਪੁਲਿਸ ਅਧਿਕਾਰੀਆਂ ਅਨੁਸਾਰ ਪ੍ਰਦਰਸ਼ਨ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਅਤੇ ਬਾਹਰੀ ਵਿਅਕਤੀਆਂ ਨੇ ਹਿੰਸਾ ਭੜਕਾਈ ਸੀ। ਘਟਨਾ ਦੀ ਡੂੰਘਾਈ ਨਾਲ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ ਹੈ ਅਤੇ ਸੀਸੀਟੀਵੀ (CCTV) ਫੁਟੇਜ ਦੇ ਆਧਾਰ 'ਤੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਸ਼ਾਂਤੀ ਭੰਗ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
- Download Babushahi App
-
-