Breaking : Manpreet Ayali ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫ਼ਾ
Ravi Jakhu/ ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 20 ਮਈ 2026 : ਅਕਾਲੀ ਲੀਡਰ ਮਨਪ੍ਰੀਤ ਸਿੰਘ ਇਯਾਲੀ ਨੇ ਅਕਾਲੀ ਦਲ ਪੁਨਰ ਸੁਰਜੀਤ ਤੋਂ ਅੱਜ 20 ਮਈ ਨੂੰ ਅਸਤੀਫ਼ਾ ਦੇ ਦਿੱਤਾ ਹੈ। Manpreet Ayali ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫ਼ਾ ਇਸ ਬਾਰੇ ਉਹਨਾਂ ਕਿਹਾ ਕਿ 2 ਦਸੰਬਰ ਦੇ ਹੁਕਮਨਾਮਾ ਸਾਹਿਬ ਅਨੁਸਾਰ ਨੈਤਿਕ ਅਧਿਕਾਰ ਗਵਾਉਣ ਵਾਲੀ ਲੀਡਰਸ਼ਿਪ ਦਾ ਪਿੱਛੇ ਨਾ ਹੋਣਾ ਤੇ ਪੰਥਕ ਏਕਤਾ ਟੁੱਟਣ ਦੇ ਕਾਰਨਾਂ ਕਰਕੇ ਮੈਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਤੇ ਤਾਲਮੇਲ ਕਮੇਟੀ ਦੇ ਕਨਵੀਨਰ ਦੇ ਅਹੁਦੇ ਤੋਂ ਅਸਤੀਫਾ ਦਿੰਦਾ ਹਾਂ। ਭਵਿੱਖ ਵਿੱਚ ਕਦੇ ਵੀ ਬੀ.ਜੇ.ਪੀ, ਬਾਦਲ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਹਿੱਸਾ ਨਹੀਂ ਬਣਾਂਗਾ। ਪੰਥ, ਪੰਜਾਬ,ਪੰਜਾਬੀਅਤ ਤੇ ਕੌਮ ਦੀ ਚੜ੍ਹਦੀ ਕਲਾ ਲਈ ਪੰਥਕ ਧਿਰ ਨਾਲ ਰਲ ਕੇ ਕੰਮ ਕਰਾਂਗਾ।
- Download Babushahi App
-
-