Breaking- ਦੋਵਾਂ ਦੇਸ਼ਾਂ ਦੇ ਆਮ ਲੋਕ ਅਮਨ-ਸ਼ਾਂਤੀ ਚਾਹੁੰਦੇ; ਪਾਕਿਸਤਾਨ ਨਾਲ ਸਬੰਧਾਂ ਬਾਰੇ ਬੋਲੇ CM ਮਾਨ
Babushahi Network
ਚੰਡੀਗੜ੍ਹ, 27 ਅਕਤੂਬਰ 2026: ਭਾਰਤ ਅਤੇ ਪਾਕਿਸਤਾਨ ਦੇ ਸਬੰਧਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਨੇੜੇ ਆ ਰਿਹਾ ਹੈ। ਇਸ ਮੌਕੇ ਉਨ੍ਹਾਂ (ਭਗਵੰਤ ਮਾਨ) ਲਈ ਜੇਕਰ ਪਾਕਿਸਤਾਨ ਜਾਣ ਜਾਂ ਕਿਸੇ ਹੋਰ ਸਬੰਧਤ ਮਾਮਲੇ ਲਈ ਰਸਮੀ ਪ੍ਰਸਤਾਵ ਸਾਹਮਣੇ ਆਉਂਦਾ ਹੈ, ਤਾਂ ਸਿਆਸੀ ਮਨਜ਼ੂਰੀ (ਪੌਲੀਟੀਕਲ ਕਲੀਅਰੈਂਸ) ਲਈ ਕੇਂਦਰ ਸਰਕਾਰ ਕੋਲ ਅਰਜ਼ੀ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਆਪਣੇ ਪਰਿਵਾਰਕ ਪਿਛੋਕੜ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਨਾਨਾ-ਨਾਨੀ ਅਤੇ ਸਹੁਰਾ ਪਰਿਵਾਰ ਪਾਕਿਸਤਾਨ ਤੋਂ ਆਏ ਸਨ। ਇਸ ਕਰਕੇ ਸਰਹੱਦ ਪਾਰ ਵਸਦੇ ਲੋਕਾਂ ਅਤੇ ਉੱਥੇ ਨਾਲ ਜੁੜੀਆਂ ਯਾਦਾਂ ਪ੍ਰਤੀ ਉਨ੍ਹਾਂ ਦੀਆਂ ਭਾਵਨਾਵਾਂ ਹਨ।
ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦੇ ਆਮ ਲੋਕ ਅਮਨ-ਸ਼ਾਂਤੀ ਚਾਹੁੰਦੇ ਹਨ ਅਤੇ ਲੋਕਾਂ ਵਿਚਕਾਰ ਆਪਸੀ ਸਾਂਝ ਤੇ ਮੇਲ-ਮਿਲਾਪ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਪੁਰਾਣੇ ਸਮੇਂ ਦੀਆਂ ਬੱਸ ਸੇਵਾਵਾਂ ਅਤੇ ਸਮਝੌਤਾ ਐਕਸਪ੍ਰੈੱਸ ਵਰਗੀਆਂ ਆਵਾਜਾਈ ਸਹੂਲਤਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਜਿਹੇ ਸੰਪਰਕ ਮੁੜ ਬਹਾਲ ਹੋਣੇ ਚਾਹੀਦੇ ਹਨ, ਤਾਂ ਜੋ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਇਕ-ਦੂਜੇ ਨਾਲ ਮਿਲਣ ਅਤੇ ਆਪਣੇ ਰਿਸ਼ਤਿਆਂ ਨੂੰ ਕਾਇਮ ਰੱਖਣ ਦਾ ਮੌਕਾ ਮਿਲ ਸਕੇ।
- Download Babushahi App
-
-