Breaking- ਮਜੀਠੀਆ ਨੂੰ ਅਦਾਲਤ ਨੇ ਦਿੱਤੀ ਅਗਾਊਂ ਜ਼ਮਾਨਤ!
ਅੰਮ੍ਰਿਤਸਰ, 15 ਜੂਨ 2026 - ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਨੇ ਵੱਡੀ ਰਾਹਤ ਦਿੰਦਿਆਂ ਹੋਇਆ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਨੇ ਐਫ.ਆਈ.ਆਰ. ਨੰਬਰ 91 (FIR 91) ਨਾਲ ਜੁੜੇ ਇੱਕ ਮਾਮਲੇ ਵਿੱਚ ਸੁਣਵਾਈ ਕਰਦਿਆਂ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਹੈ। ਅਦਾਲਤ ਦੇ ਇਸ ਫੈਸਲੇ ਨਾਲ ਅਕਾਲੀ ਦਲ ਦੇ ਖੇਮੇ ਅਤੇ ਮਜੀਠੀਆ ਦੇ ਸਮਰਥਕਾਂ ਨੂੰ ਵੱਡੀ ਰਾਹਤ ਮਿਲੀ ਹੈ।
- Download Babushahi App
-
-