ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ, ED ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ 27 ਅਗਸਤ ਤੱਕ ਟਲੀ
Ravi Jakhu
ਚੰਡੀਗੜ੍ਹ, 25 ਅਗਸਤ 2026: ਪੰਜਾਬ ਦੇ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਅੱਜ ਵੀ ਕੋਈ ਰਾਹਤ ਨਹੀਂ ਮਿਲੀ। ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਗ਼ੈਰ-ਕਾਨੂੰਨੀ ਕਰਾਰ ਦਿੰਦਿਆਂ ਦਾਇਰ ਕੀਤੀ ਪਟੀਸ਼ਨ ’ਤੇ ਅੱਜ ਹੋਣ ਵਾਲੀ ਸੁਣਵਾਈ ਨਹੀਂ ਹੋ ਸਕੀ।
ਅਦਾਲਤ ਵਿੱਚ ਮਾਮਲੇ ਦੀ ਸੁਣਵਾਈ ਨਾ ਹੋਣ ਕਾਰਨ ਹੁਣ ਇਸ ਕੇਸ ਦੀ ਅਗਲੀ ਸੁਣਵਾਈ 27 ਅਗਸਤ ਨੂੰ ਹੋਵੇਗੀ। ਸੰਜੀਵ ਅਰੋੜਾ ਵੱਲੋਂ ਆਪਣੀ ਪਟੀਸ਼ਨ ਵਿੱਚ ED ਦੀ ਕਾਰਵਾਈ ’ਤੇ ਸਵਾਲ ਉਠਾਉਂਦਿਆਂ ਇਸ ਨੂੰ ਗ਼ੈਰ-ਕਾਨੂੰਨੀ ਦੱਸਿਆ ਗਿਆ ਹੈ ਅਤੇ ਅਦਾਲਤ ਤੋਂ ਰਾਹਤ ਦੀ ਮੰਗ ਕੀਤੀ ਗਈ ਹੈ।
ਅੱਜ ਸੁਣਵਾਈ ਨਾ ਹੋਣ ਕਾਰਨ ਪਟੀਸ਼ਨ ’ਤੇ ਕੋਈ ਅੰਤਿਮ ਫੈਸਲਾ ਨਹੀਂ ਹੋ ਸਕਿਆ। ਹੁਣ ਸਾਰੀਆਂ ਨਜ਼ਰਾਂ 27 ਅਗਸਤ ਨੂੰ ਹੋਣ ਵਾਲੀ ਸੁਣਵਾਈ ’ਤੇ ਟਿਕੀਆਂ ਹਨ। ਉਸ ਦਿਨ ਅਦਾਲਤ ਵੱਲੋਂ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣੀਆਂ ਜਾ ਸਕਦੀਆਂ ਹਨ। ਫਿਲਹਾਲ ਸੰਜੀਵ ਅਰੋੜਾ ਨੂੰ ਅਦਾਲਤ ਵੱਲੋਂ ਕੋਈ ਅੰਤਰਿਮ ਜਾਂ ਹੋਰ ਰਾਹਤ ਨਹੀਂ ਮਿਲੀ ਹੈ।
- Download Babushahi App
-
-