32 ਕਿਸਾਨ ਜਥੇਬੰਦੀਆਂ ਨੇ ਚੰਡੀਗੜ੍ਹ ਦੀ ਜੜ੍ਹ ਚ ਲਾਏ ਡੇਰੇ, ਰਸਤੇ ਬੰਦ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ 1 ਸਤੰਬਰ 2026
ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ, ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਚੰਡੀਗੜ੍ਹ ਵਿੱਚ ਸੱਤ ਦਿਨਾਂ ਦੇ ਸਥਾਈ ਵਿਰੋਧ ਪ੍ਰਦਰਸ਼ਨ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ ਅਤੇ ਮੋਹਾਲੀ ਦੇ ਬੈਸਟਕ ਮਾਲ ਵਾਲੀ ਸੜਕ ਤੇ ਡੇਰੇ ਲਾ ਲਏ ਹਨ। ਕਿਸਾਨ ਅੱਜ ਸਵੇਰੇ 10 ਵਜੇ ਚੰਡੀਗੜ੍ਹ ਵੱਲ ਮਾਰਚ ਕਰਨਗੇ। ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ, ਇਸ ਮਾਰਚ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਆਉਣ ਦੀ ਉਮੀਦ ਹੈ।
- Download Babushahi App
-
-