CBI ਵੱਲੋਂ ਸੀਨੀਅਰ IAS ਅਫ਼ਸਰ ਗ੍ਰਿਫ਼ਤਾਰ
ਚੰਡੀਗੜ੍ਹ, 23 ਜੂਨ:
ਕੇਂਦਰੀ ਜਾਂਚ ਬਿਊਰੋ (CBI) ਨੇ ਆਈਡੀਐਫਸੀ (IDFC) ਫਸਟ ਬੈਂਕ ਫੰਡ ਦੀ ਦੁਰਵਰਤੋਂ ਦੇ ਚੱਲ ਰਹੇ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਹਰਿਆਣਾ ਕੇਡਰ ਦੇ ਸੀਨੀਅਰ IAS ਅਧਿਕਾਰੀ ਸ਼੍ਰੀ ਪੰਕਜ ਅਗਰਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ 22 ਜੂਨ 2026 ਨੂੰ ਹਰਿਆਣਾ ਸਕੂਲ ਸਿੱਖਿਆ ਪਰਿਯੋਜਨਾ ਪ੍ਰੀਸ਼ਦ (HSSPP) ਅਤੇ ਹਰਿਆਣਾ ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ (HSAMB) ਦੇ ਖਾਤਿਆਂ ਵਿੱਚੋਂ ਸਰਕਾਰੀ ਫੰਡਾਂ ਦੀ ਗ਼ੈਰ-ਕਾਨੂੰਨੀ ਹੇਰਾਫੇਰੀ ਦੇ ਸਬੰਧ ਵਿੱਚ ਕੀਤੀ ਗਈ ਹੈ। ਉਕਤ ਵਿਭਾਗਾਂ ਦੇ ਇਹ ਖਾਤੇ ਚੰਡੀਗੜ੍ਹ ਦੇ ਸੈਕਟਰ 32 ਸਥਿਤ IDFC ਫਸਟ ਬੈਂਕ ਦੀ ਸ਼ਾਖਾ ਵਿੱਚ ਚੱਲ ਰਹੇ ਸਨ। ਗ੍ਰਿਫ਼ਤਾਰੀ ਤੋਂ ਬਾਅਦ IAS ਅਧਿਕਾਰੀ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
- Download Babushahi App
-
-