CM ਮਾਨ ਦਾ ਵੱਡਾ ਐਲਾਨ! ਹੁਣ ਇਲਾਜ ਲਈ ਜ਼ਮੀਨ ਵੇਚਣ ਦੀ ਲੋੜ ਨਹੀਂ, ਖ਼ਰਚਾ ਚੁੱਕੇਗੀ ਸਰਕਾਰ (ਵੇਖੋ ਵੀਡੀਓ)
Babushahi Network
ਚੰਡੀਗੜ੍ਹ, 22 ਜਨਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਸਿਹਤ ਅਤੇ ਰੁਜ਼ਗਾਰ ਦੇ ਖੇਤਰ ਵਿੱਚ ਵੱਡੇ ਦਾਅਵੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕੋਈ ਵੀ ਵਾਸੀ ਹੁਣ ਪੈਸੇ ਦੀ ਘਾਟ ਕਾਰਨ ਇਲਾਜ ਤੋਂ ਵਾਂਝਾ ਨਹੀਂ ਰਹੇਗਾ ਅਤੇ ਨਾ ਹੀ ਕਿਸੇ ਨੂੰ ਆਪਣੇ ਪਰਿਵਾਰ ਦੇ ਇਲਾਜ ਲਈ ਆਪਣੀ ਜ਼ਮੀਨ-ਜਾਇਦਾਦ ਵੇਚਣੀ ਪਵੇਗੀ।
ਸਿਹਤ ਯੋਜਨਾ ਬਣੀ ਗਰੀਬਾਂ ਦਾ ਸਹਾਰਾ
ਸੀਐਮ ਮਾਨ ਨੇ ਭਾਵੁਕ ਹੁੰਦਿਆਂ ਕਿਹਾ ਕਿ ਬਹੁਤ ਸਾਰੇ ਲੋਕ ਇਲਾਜ ਦਾ ਖਰਚਾ ਨਾ ਚੁੱਕ ਸਕਣ ਕਾਰਨ ਆਪਣੀਆਂ ਕੀਮਤੀ ਜਾਨਾਂ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਹਰ ਪੰਜਾਬ ਵਾਸੀ ਦਾ ਇਲਾਜ ਆਪਣੇ ਖ਼ਰਚੇ 'ਤੇ ਕਰਵਾਏਗੀ। ਇਸ ਯੋਜਨਾ ਦਾ ਦਾਇਰਾ ਇੰਨਾ ਵੱਡਾ ਰੱਖਿਆ ਗਿਆ ਹੈ ਕਿ ਸੂਬੇ ਦਾ ਹਰ ਨਾਗਰਿਕ ਇਸ ਸਹੂਲਤ ਦਾ ਫਾਇਦਾ ਉਠਾ ਸਕੇਗਾ। ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹੁਣ ਬਿਮਾਰੀ ਦੇ ਖਰਚੇ ਦੀ ਚਿੰਤਾ ਛੱਡ ਦੇਣ, ਕਿਉਂਕਿ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ।