ਮੁਖ ਮੰਤਰੀ ਸ. ਭਗਵੰਤ ਸਿੰਘ ਮਾਨ ਬੁੱਢਾ ਦਲ ਦੀ ਛਾਉਣੀ ਵਿਖੇ ਹੋਏ ਨਤਮਸਤਕ
ਤਲਵੰਡੀ ਸਾਬੋ/ਦਮਦਮਾ ਸਾਹਿਬ:- 12 ਅਪ੍ਰੈਲ : ਖਾਲਸਾ ਸਾਜਨਾ ਦਿਵਸ ਵਿਸਾਖੀ ਤਲਵੰਡੀ ਸਾਬੋ ਗੁਰਦੁਆਰਾ ਬੇਰ ਸਾਹਿਬ ਦੇਗਸਰ ਛਾਉਣੀ ਬੁੱਢਾ ਦਲ ਵਿਖੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣ ਉਪਰੰਤ ਪੰਜਾਬ ਦੇ ਮੁਖ ਮੰਤਰੀ ਸ. ਭਗਵੰਤ ਸਿੰਘ ਮਾਨ ਨਤਮਸਤਕ ਹੋਏ ਉਪਰੰਤ ਉਨ੍ਹਾਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨਾਲ ਮੁਲਾਕਾਤ ਕੀਤੀ। ਇਸ ਮਿਲਣੀ ਸਮੇਂ ਪੰਥਕ ਵਿਚਾਰਾਂ ਦੇ ਨਾਲ ਨਾਲ ਛਾਉਣੀ ਬਾਰੇ ਕੁੱਝ ਪ੍ਰਬੰਧਕੀ ਨੁਕਤੇ ਵੀ ਵਿਚਾਰੇ ਗਏ।
ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਉਨ੍ਹਾਂ ਨੂੰ ਬੁੱਢਾ ਦਲ ਦੇ ਜੁਝਾਰੂ ਸ਼ਾਨਾਮੱਤੇ ਇਤਿਹਾਸ ਬਾਰੇ ਵੀ ਚਾਨਣਾ ਪਾਇਆ ਅਤੇ ਬੁੱਢਾ ਦਲ ਦੇ ਇਤਿਹਾਸ ਬਾਰੇ ਵੀ ਭਰਪੂਰ ਜਾਣਕਾਰੀ ਦਿਤੀ। ਸ. ਭਗਵੰਤ ਸਿੰਘ ਮਾਨ ਨੂੰ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਸਿਰਪਾਓ, ਸ੍ਰੀ ਸਾਹਿਬ, ਦੋਸ਼ਾਲਾ ਬਖਸ਼ਿਸ਼ ਕੀਤਾ ਗਿਆ। ਇਸ ਸਮੇਂ ਬੀਬੀ ਬਲਜਿੰਦਰ ਕੌਰ ਹਲਕਾ ਮੈ.ਐਲ.ਏ, ਸ. ਇੰਦਰਪਾਲ ਸਿੰਘ ਫੌਜੀ ਰਿਕੀ, ਬਾਬਾ ਜੱਸਾ ਸਿੰਘ, ਬਾਬਾ ਗੁਰਮੁਖ ਸਿੰਘ, ਬਾਬਾ ਸਰਵਨ ਸਿੰਘ ਮਝੈਲ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਮੇਜਰ ਸਿੰਘ, ਬਾਬਾ ਦਲੇਰ ਸਿੰਘ ਆਦਿ ਹਾਜ਼ਰ ਸਨ।
Click to Follow Babushahi Facebook page →