CM Mann ਦਾ ਰੋਪੜ ਦੌਰਾ: ਅੱਜ ਪਿੰਡ ਬੜਵਾ ਵਿਖੇ ਕਰਨਗੇ 'ਲੋਕ ਮਿਲਣੀ'
Ravi Jakhu
ਰੋਪੜ, 8 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਾਮ ਰੋਪੜ (ਰੂਪਨਗਰ) ਦੇ ਦੌਰੇ 'ਤੇ ਰਹਿਣਗੇ। ਆਪਣੇ ਇਸ ਦੌਰੇ ਦੌਰਾਨ ਮੁੱਖ ਮੰਤਰੀ ਮਾਨ ਹਲਕੇ ਦੇ ਪਿੰਡ ਬੜਵਾ ਵਿਖੇ ਆਯੋਜਿਤ ਇੱਕ ਵਿਸ਼ੇਸ਼ 'ਲੋਕ ਮਿਲਣੀ' ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ।
ਇਸ ਮਿਲਣੀ ਦੌਰਾਨ ਮੁੱਖ ਮੰਤਰੀ ਸਿੱਧੇ ਤੌਰ 'ਤੇ ਪਿੰਡ ਵਾਸੀਆਂ ਦੇ ਰੂ-ਬ-ਰੂ ਹੋਣਗੇ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਦੇ ਨਾਲ-ਨਾਲ ਇਲਾਕੇ ਦੇ ਵਿਕਾਸ ਕਾਰਜਾਂ ਬਾਰੇ ਸਿੱਧਾ ਸੰਵਾਦ (ਗੱਲਬਾਤ) ਕਰਨਗੇ। ਇਸ ਮੌਕੇ ਉਨ੍ਹਾਂ ਦੇ ਨਾਲ ਰੋਪੜ ਦੇ ਸਥਾਨਕ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹਿਣਗੇ। ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਦੇ ਇਸ ਦੌਰੇ ਨੂੰ ਲੈ ਕੇ ਸੁਰੱਖਿਆ ਅਤੇ ਹੋਰਨਾਂ ਪ੍ਰਬੰਧਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
- Download Babushahi App
-
-