ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਬਿਕਰਮ ਮਜੀਠੀਆ ਨੂੰ ਮਾਣਹਾਨੀ ਦਾ ਲੀਗਲ ਨੋਟਿਸ: 24 ਘੰਟਿਆਂ 'ਚ ਮੁਆਫ਼ੀ ਮੰਗਣ ਦੀ ਦਿੱਤੀ ਚੇਤਾਵਨੀ
Ravi Jakhu
ਚੰਡੀਗੜ੍ਹ 21 ਅਗਸਤ, 2026
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐੱਸ.ਡੀ. (OSD) ਰਾਜਬੀਰ ਸਿੰਘ ਘੁੰਮਣ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਾਣਹਾਨੀ ਦਾ ਕਾਨੂੰਨੀ ਨੋਟਿਸ ਭੇਜਿਆ ਹੈ। ਰਾਜਬੀਰ ਸਿੰਘ ਘੁੰਮਣ ਨੇ ਬਿਕਰਮ ਮਜੀਠੀਆ ਵੱਲੋਂ ਉਨ੍ਹਾਂ 'ਤੇ ਲਗਾਏ ਗਏ ਸਾਰੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ, ਝੂਠਾ ਅਤੇ ਅਕਸ ਖ਼ਰਾਬ ਕਰਨ ਵਾਲਾ ਦੱਸਿਆ ਹੈ।
ਲੀਗਲ ਨੋਟਿਸ ਰਾਹੀਂ ਮੰਗ ਕੀਤੀ ਗਈ ਹੈ ਕਿ ਬਿਕਰਮ ਮਜੀਠੀਆ 24 ਘੰਟਿਆਂ ਦੇ ਅੰਦਰ-ਅੰਦਰ ਆਪਣੇ ਸਾਰੇ ਸੋਸ਼ਲ ਮੀਡੀਆ ਖਾਤਿਆਂ ਤੋਂ ਸਬੰਧਤ ਪੋਸਟਾਂ, ਵੀਡੀਓਜ਼ ਅਤੇ ਸਮੱਗਰੀ ਨੂੰ ਤੁਰੰਤ ਹਟਾਉਣ। ਇਸ ਦੇ ਨਾਲ ਹੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਮਜੀਠੀਆ ਆਪਣੇ ਝੂਠੇ ਬਿਆਨਾਂ ਲਈ ਜਨਤਕ ਤੌਰ 'ਤੇ ਮੁਆਫ਼ੀ ਮੰਗਣ ਅਤੇ ਲਿਖਤੀ ਗਰੰਟੀ ਦੇਣ ਕਿ ਉਹ ਭਵਿੱਖ ਵਿੱਚ ਅਜਿਹੇ ਝੂਠੇ ਦੋਸ਼ ਨਹੀਂ ਲਗਾਉਣਗੇ।
ਰਾਜਬੀਰ ਸਿੰਘ ਘੁੰਮਣ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਬਿਕਰਮ ਮਜੀਠੀਆ ਨਿਰਧਾਰਿਤ ਸਮੇਂ ਦੇ ਅੰਦਰ ਸ਼ਰਤਾਂ ਮੁਤਾਬਕ ਮੁਆਫ਼ੀ ਨਹੀਂ ਮੰਗਦੇ, ਤਾਂ ਉਨ੍ਹਾਂ ਵਿਰੁੱਧ ਅਦਾਲਤ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
- Download Babushahi App
-
-