CPIM ਅਤੇ CPI ਵੱਲੋਂ ਸੁਖਬੀਰ ਬਾਦਲ 'ਤੇ ਹਮਲੇ ਦੀ ਨਿੰਦਾ
ਅਸ਼ੋਕ ਵਰਮਾ
ਬਠਿੰਡਾ, 13 ਅਗਸਤ 2026 : ਸੀ ਪੀ ਆਈ ਐੱਮ ਪੰਜਾਬ ਦੇ ਸਕੱਤਰ ਕਾ: ਸੁਖਵਿੰਦਰ ਸਿੰਘ ਸੇਖੋਂ ਅਤੇ ਸੀ ਪੀ ਆਈ ਪੰਜਾਬ ਦੇ ਸਕੱਤਰ ਕਾ: ਨਿਰਮਲ ਸਿੰਘ ਧਾਲੀਵਾਲ ਵੱਲੋਂ ਅੱਜ ਨਾਦੇੜ ਸਾਹਿਬ ਵਿਖੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸ੍ਰ: ਸੁਖਬੀਰ ਸਿੰਘ ਬਾਦਲ ਉੱਪਰ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਗਈ ਹੈ। ਦੋਵਾਂ ਕਮਿਊਨਿਸਟ ਆਗੂਆਂ ਨੇ ਕਿਹਾ ਇਹ ਹਮਲਾ ਗੁਰੂਘਰ ’ਚ ਕੀਤਾ ਗਿਆ ਹੈ, ਜੋ ਅਣਉਚਿਤ ਹੈ ਇਸਨੂੰ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਮੰਨਿਆਂ ਜਾ ਸਕਦਾ। ਉਹਨਾਂ ਕਿਹਾ ਕਿ ਸਰਬੱਤ ਦਾ ਭਲਾ ਮੰਗਣ ਵਾਲੇ ਪਾਵਨ ਪਵਿੱਤਰ ਅਸਥਾਨ ਤੇ ਅਜਿਹਾ ਹਮਲਾ ਲੋਕਾਂ ਵਿੱਚ ਅਸੁਰੱਖਿਅਤ ਭਾਵਨਾ ਵਿੱਚ ਵਾਧਾ ਕਰਦਾ ਹੈ ਅਤੇ ਸੁਰੱਖਿਆ ਫੋਰਸ ਤੇ ਵੀ ਸੁਆਲ ਖੜੇ ਕਰਦਾ ਹੈ। ਆਗੂਆਂ ਨੇ ਕਿਹਾ ਕਿ ਧਾਰਮਿਕ ਅਸਥਾਨਾਂ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਅਜਿਹੇ ਹਮਲੇ ਰੋਕਣ ਲਈ ਸੁਰੱਖਿਆ ਦੇ ਠੋਸ ਉਪਰਾਲੇ ਕਰਨੇ ਚਾਹੀਦੇ ਹਨ।
- Download Babushahi App
-
-