ਬਰਜਿੰਦਰ ਸਿੰਘ ਢਾਹਾਂ ਨੂੰ ਗਹਿਰਾ ਸਦਮਾ, ਮਾਤਾ ਜੀ ਕਸ਼ਮੀਰ ਕੌਰ ਢਾਹਾਂ ਦਾ ਦਿਹਾਂਤ
ਵੈਨਕੂਵਰ/ ਬੰਗਾ 12 ਜਨਵਰੀ : ਢਾਹਾਂ ਸਾਹਿਤ ਇਨਾਮ ਦੇ ਸੰਸਥਾਪਕ ਅਤੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਮੀਤ ਪ੍ਰਧਾਨ ਬਰਜਿੰਦਰ ਸਿੰਘ ਢਾਹਾਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦ ਉਨ੍ਹਾਂ ਦੇ ਮਾਤਾ ਜੀ ਸਰਦਾਰਨੀ ਕਸ਼ਮੀਰ ਕੌਰ ਢਾਹਾਂ ਸੁਪਤਨੀ ਬਾਬਾ ਬੁੱਧ ਸਿੰਘ ਢਾਹਾਂ ਬਾਨੀ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦਾ ਵੈਨਕੂਵਰ (ਕੈਨੇਡਾ) ਵਿਖੇ ਦਿਹਾਂਤ ਹੋ ਗਿਆ। ਬੀਜੀ ਕਸ਼ਮੀਰ ਕੌਰ ਜੀ ਢਾਹਾਂ ਕਲੇਰਾਂ ਵਿਖੇ ਹਸਪਤਾਲ ਅਤੇ ਵਿੱਦਿਅਕ ਸੰਸਥਾਵਾਂ ਦੀ ਕਾਇਮੀ ਵਿਚ ਬਾਬਾ ਬੁੱਧ ਸਿੰਘ ਢਾਹਾਂ ਦੇ ਪ੍ਰਮੁੱਖ ਪ੍ਰੇਰਨਾ ਸਰੋਤ ਅਤੇ ਸਹਿਯੋਗੀ ਸਨ। ਦਸੰਬਰ 2025 ਵਿਚ ਉਨ੍ਹਾਂ ਦਾ 100ਵਾਂ ਜਨਮ ਪਰਿਵਾਰ ਤੇ ਸ਼ੁਭਚਿੰਤਕਾਂ ਵੱਲੋਂ ਮਨਾਇਆ ਗਿਆ ਸੀ । ਬੀਜੀ ਬਹੁਤ ਨੇਕ ਸੁਭਾਅ ਦੇ ਸਮਾਜ ਸੇਵੀ ਅਤੇ ਧਾਰਮਿਕ ਸ਼ਖਸੀਅਤ ਸਨ ।
ਇਸ ਦੁੱਖ ਦੀ ਘੜੀ ਵਿਚ ਬਰਜਿੰਦਰ ਸਿੰਘ ਢਾਹਾਂ ਨਾਲ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ, ਹਰਦੇਵ ਸਿੰਘ ਕਾਹਮਾ, ਸ. ਮਲਕੀਅਤ ਸਿੰਘ ਬਾਹੜੋਵਾਲ, ਜੋਗਿੰਦਰ ਸਿੰਘ ਸਾਧੜਾ, ਅਮਰਜੀਤ ਸਿੰਘ ਕਲੇਰਾਂ, ਸੁਰਿੰਦਰਪਾਲ ਸਿੰਘ ਥੰਮਣਵਾਲ, ਬੀਬੀ ਬਲਵਿੰਦਰ ਕੌਰ ਕਲਸੀ, ਜਗਜੀਤ ਸਿੰਘ ਸੋਢੀ, ਸੀਤਲ ਸਿੰਘ ਸਿੱਧੂ ਯੂ ਕੇ, ਦਰਸ਼ਨ ਸਿੰਘ ਮਾਹਿਲ ਕੈਨੇਡਾ, ਨਰਿੰਦਰ ਸਿੰਘ ਸ਼ੇਰਗਿੱਲ ਕੈਨੇਡਾ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਦਵਿੰਦਰ ਸਿੰਘ ਢਿੱਲੋਂ ਅਮਰੀਕਾ, ਗੁਰਦੀਪ ਸਿੰਘ ਢਾਹਾਂ, ਬਰਜਿੰਦਰ ਸਿੰਘ ਹੈਪੀ ਕਲੇਰਾਂ, ਪ੍ਰੌਫੈਸਰ ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਮੈਡਮ ਰਮਨਦੀਪ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਮੈਡਮ ਵਨੀਤਾ ਚੋਟ ਪ੍ਰਿੰਸੀਪਲ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਭਾਈ ਜੋਗਾ ਸਿੰਘ ਅਤੇ ਟਰੱਸਟ ਅਧੀਨ ਚੱਲਦੇ ਅਦਾਰਿਆਂ ਦਾ ਸਟਾਫ਼ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।