ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਬੰਦੀ ਛੋੜ ਦਿਵਸ ਤੇ ਦਿੱਤੀ ਵਧਾਈ
ਬਾਬੂਸ਼ਾਹੀ ਬਿਊਰੋ
ਓਟਾਵਾ, 9 ਨਵੰਬਰ, 2026: ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ 'ਤੇ ਦੇਸ਼ ਅਤੇ ਦੁਨੀਆ ਭਰ ਦੇ ਸਿੱਖ ਭਾਈਚਾਰੇ ਨੂੰ ਵਧਾਈ ਦਿੱਤੀ ਹੈ।
ਆਪਣੇ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਦਿਹਾੜਾ ਛੇਵੇਂ ਸਿੱਖ ਗੁਰੂ, ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਉਨ੍ਹਾਂ ਦੀ ਗਵਾਲੀਅਰ ਦੇ ਕਿਲੇ ਤੋਂ ਰਿਹਾਈ ਦੇ ਮਹਾਨ ਇਤਿਹਾਸ ਨੂੰ ਸਮਰਪਿਤ ਹੈ।
ਉਨ੍ਹਾਂ ਅੱਗੇ ਕਿਹਾ ਕਿ ਬੰਦੀ ਛੋੜ ਦਿਵਸ ਪਰਿਵਾਰਾਂ ਨੂੰ ਵਿਸ਼ਵਾਸ, ਨਿਆਂ, ਉਦਾਰਤਾ ਅਤੇ ਸੇਵਾ ਭਾਵਨਾ ਨਾਲ ਇਕੱਠੇ ਕਰਦਾ ਹੈ। ਇਹ ਉਹ ਮੁੱਲ ਹਨ ਜੋ ਕੈਨੇਡਾ ਵਿੱਚ ਰਹਿੰਦੇ ਸਿੱਖਾਂ ਦੁਆਰਾ ਦਰਸਾਏ ਜਾਂਦੇ ਹਨ ਅਤੇ ਜੋ ਦੇਸ਼ ਨੂੰ ਹਰ ਰੋਜ਼ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ। ਪ੍ਰਧਾਨ ਮੰਤਰੀ ਨੇ ਕੈਨੇਡਾ ਵਿੱਚ ਇਹ ਦਿਨ ਮਨਾ ਰਹੇ ਹਰੇਕ ਵਿਅਕਤੀ ਨੂੰ ਬੰਦੀ ਛੋੜ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।
- Download Babushahi App
-
-