Chandigarh Breaking: ਹਰਸਿਮਰਤ ਬਾਦਲ ਅਤੇ ਗਨੀਵ ਕੌਰ ਮਜੀਠੀਆ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
Ravi Jakhu
ਚੰਡੀਗੜ੍ਹ, 5 ਸਤੰਬਰ 2026- ਮੁੱਖ ਮੰਤਰੀ ਦਫ਼ਤਰ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਚੰਡੀਗੜ੍ਹ ਵਿੱਚ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਪਾਰਟੀ ਦੀ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, MLA ਗਨੀਵ ਕੌਰ ਮਜੀਠੀਆ ਸਮੇਤ ਕਈ ਮਹਿਲਾ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ।
ਜਾਣਕਾਰੀ ਮੁਤਾਬਕ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਬੀਬੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਮੁੱਖ ਮੰਤਰੀ ਦਫ਼ਤਰ ਵੱਲ ਰੋਸ ਮਾਰਚ ਕੀਤਾ ਜਾ ਰਿਹਾ ਸੀ। ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਚੰਡੀਗੜ੍ਹ ਪੁਲਿਸ ਵੱਲੋਂ ਰਸਤੇ ਵਿੱਚ ਬੈਰੀਕੇਡਿੰਗ ਕੀਤੀ ਗਈ ਸੀ।
ਇਸ ਦੌਰਾਨ ਅਕਾਲੀ ਦਲ ਦੀਆਂ ਮਹਿਲਾ ਆਗੂਆਂ ਅਤੇ ਵਰਕਰਾਂ ਨੇ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਪੁਲਿਸ ਨੇ ਕਾਰਵਾਈ ਕਰਦਿਆਂ ਹਰਸਿਮਰਤ ਕੌਰ ਬਾਦਲ, ਗਨੀਵ ਕੌਰ ਮਜੀਠੀਆ ਅਤੇ ਹੋਰ ਅਹੁਦੇਦਾਰਾਂ ਨੂੰ ਹਿਰਾਸਤ ਵਿੱਚ ਲੈ ਲਿਆ।
ਅਕਾਲੀ ਦਲ ਵੱਲੋਂ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ’ਤੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਜਾ ਰਿਹਾ ਹੈ। ਪ੍ਰਦਰਸ਼ਨ ਦੌਰਾਨ ਅਕਾਲੀ ਆਗੂਆਂ ਅਤੇ ਪੁਲਿਸ ਵਿਚਾਲੇ ਧੱਕਾ-ਮੁੱਕੀ ਦੀ ਸਥਿਤੀ ਵੀ ਬਣੀ।
- Download Babushahi App
-
-