Chandigarh MC Elections: AAP ਵੱਲੋਂ 14 ਮੈਂਬਰੀ ਚੋਣ ਮੈਨੀਫੈਸਟੋ ਕਮੇਟੀ ਦਾ ਗਠਨ
ਨਿਗਮ ਚੋਣਾਂ ਦੀ ਤਿਆਰੀ ਵਿੱਚ ਜੁਟੀ AAP, ਜੇ.ਡੀ. ਘਈ ਬਣੇ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ
ਚੰਡੀਗੜ੍ਹ 19 ਨਵੰਬਰ, 2026- ਆਮ ਆਦਮੀ ਪਾਰਟੀ (AAP) ਦੀ ਚੰਡੀਗੜ੍ਹ ਇਕਾਈ ਨੇ ਆਗਾਮੀ ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਮੁੱਖ ਰੱਖਦਿਆਂ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਲੀਡਰਸ਼ਿਪ ਵੱਲੋਂ ਚੋਣਾਂ ਲਈ ਲੋਕ ਪੱਖੀ ਏਜੰਡਾ ਅਤੇ ਚੋਣ ਮਨੋਰਥ ਪੱਤਰ (ਮੈਨੀਫੈਸਟੋ) ਤਿਆਰ ਕਰਨ ਵਾਸਤੇ ਤੁਰੰਤ ਪ੍ਰਭਾਵ ਨਾਲ 14 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਪਾਰਟੀ ਦੇ ਚੰਡੀਗੜ੍ਹ ਇੰਚਾਰਜ ਜਰਨੈਲ ਸਿੰਘ, ਸੂਬਾ ਪ੍ਰਧਾਨ ਵਿਜੇ ਪਾਲ ਸਿੰਘ ਅਤੇ ਜਨਰਲ ਸਕੱਤਰ ਓਮਕਾਰ ਸਿੰਘ ਔਲਖ ਦੇ ਸਾਂਝੇ ਦਸਤਖਤਾਂ ਹੇਠ ਜਾਰੀ ਕੀਤੇ ਗਏ ਅਧਿਕਾਰਤ ਪੱਤਰ ਰਾਹੀਂ ਇਨ੍ਹਾਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ।
- Download Babushahi App
-
-