DA ਮਾਮਲਾ: ਹਾਈਕੋਰਟ ’ਚ ਚੀਫ਼ ਸੈਕਟਰੀ ਦੀ ਪੇਸ਼ੀ, ਪੜ੍ਹੋ ਪੂਰੀ ਖ਼ਬਰ
ਚੰਡੀਗੜ੍ਹ, 5 ਅਕਤੂਬਰ 2026: ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ (DA) ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਨਾਲ ਸਬੰਧਤ ਮਾਮਲੇ ’ਤੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਦੇ ਚੀਫ਼ ਸੈਕਟਰੀ K.A.P. Sinha ਅਦਾਲਤ ਵਿੱਚ ਪੇਸ਼ ਹੋਏ।
ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਹਾਈਕੋਰਟ ਨੂੰ ਦੱਸਿਆ ਗਿਆ ਕਿ ਇਸ ਮਾਮਲੇ ਸਬੰਧੀ ਸਰਕਾਰ ਦੀ ਅਪੀਲ ਸੁਪਰੀਮ ਕੋਰਟ ਵਿੱਚ ਪੈਂਡਿੰਗ ਹੈ। ਇਸ ’ਤੇ ਹਾਈਕੋਰਟ ਨੇ ਆਪਣੀ ਰਜਿਸਟਰੀ ਨੂੰ ਨਿਰਦੇਸ਼ ਦਿੱਤੇ ਕਿ ਉਹ ਸੁਪਰੀਮ ਕੋਰਟ ਦੀ ਰਜਿਸਟਰੀ ਤੋਂ ਪੰਜਾਬ ਸਰਕਾਰ ਵੱਲੋਂ ਦਾਇਰ ਅਪੀਲ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਲ ਕਰਕੇ ਮੰਗਲਵਾਰ ਸਵੇਰੇ ਅਦਾਲਤ ਨੂੰ ਜਾਣੂ ਕਰਵਾਏ।
ਹਾਈਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 6 ਅਕਤੂਬਰ ਨੂੰ ਤੈਅ ਕੀਤੀ ਹੈ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਮੰਗਲਵਾਰ ਨੂੰ ਹੋਣ ਵਾਲੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਮੁੜ ਹਾਜ਼ਰ ਰਹਿਣਾ ਹੋਵੇਗਾ। ਹੁਣ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਨਜ਼ਰਾਂ ਅਗਲੀ ਸੁਣਵਾਈ ’ਤੇ ਟਿਕੀਆਂ ਹਨ।
- Download Babushahi App
-
-