DC ਆਦਿੱਤਿਆ ਉੱਪਲ ਦਾ ਚੋਣ ਤਹਿਸੀਲਦਾਰ ਵਲੋਂ ਨਿੱਘਾ ਸਵਾਗਤ
ਰੋਹਿਤ ਗੁਪਤਾ
ਗੁਰਦਾਸਪੁਰ, 27 ਅਕਤੂਬਰ
ਗੁਰਦਾਸਪੁਰ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਦਾ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਵਲੋਂ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਮਨਜਿੰਦਰ ਸਿੰਘ ਚੋਣ ਤਹਿਸੀਲਦਾਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਦਫਤਰ ਚੋਣ ਤਹਿਸੀਲਦਾਰ ਨਾਲ ਸਬੰਧਿਤ ਕੰਮਾਂ ਨੂੰ ਸੁਚਾਰੂ ਢੰਗ ਨਾਲ ਕੀਤਾ ਜਾਵੇਗਾ ਅਤੇ ਮਾਣਯੋਗ ਚੋਣ ਕਮਿਸ਼ਨ ਦੀਆਂ ਸਮੇਂ ਸਮੇਂ 'ਤੇ ਜਾਰੀ ਹਦਾਇਤਾਂ ਨੂੰ ਇੰਨਬਿੰਨ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ।