DC ਬਠਿੰਡਾ ਵੱਲੋਂ ਸ਼ਹਿਰ ਦੀ ਅਨਾਜ ਮੰਡੀ ਵਿੱਚ ਕਣਕ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ
ਅਸ਼ੋਕ ਵਰਮਾ
ਬਠਿੰਡਾ, 15 ਅਪ੍ਰੈਲ 2026:ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ, ਨੇ ਕਣਕ ਦੀ ਖਰੀਦ ਸਬੰਧੀ ਜਾਇਜ਼ਾ ਲੈਣ ਲਈ ਅੱਜ ਦਾਣਾ ਮੰਡੀ ਬਠਿੰਡਾ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਹੁਣ ਤੱਕ 35596 ਮੀਟ੍ਰਿਕ ਟਨ ਕਣਕ ਮੰਡੀਆਂ ਚ ਪੁੱਜ ਚੁਕੀ ਹੈ ਅਤੇ 7922 ਖਰੀਦੀ ਜਾ ਚੁਕੀ ਹੈ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿਣਸ ਮੰਡੀਆਂ ਚ ਚੰਗੀ ਤਰ੍ਹਾਂ ਸੁਕਾ ਕੇ ਲਈ ਕੇ ਆਉਣਾ ਤਾਂ ਜੋ ਉਨ੍ਹਾਂ ਨੂੰ ਖ਼ਰੀਦ ਲਈ ਇੰਟੇਜ਼ਰ ਨਾ ਕਰਨਾ ਪਵੇ।
ਉਨ੍ਹਾਂ ਵਿਸ਼ਵਾਸ ਦਵਾਇਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ 24 ਘੰਟੇ 'ਚ ਫਸਲ ਦਾ ਭੁਗਤਾਨ ਕੀਤਾ ਜਾਵੇਗਾ ਅਤੇ ਅੰਨਦਾਤਾ ਨੂੰ ਕਿਸੇ ਕਿਸਮ ਦੀ ਸਮਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨ ਵੀਰਾਂ ਅਤੇ ਆੜ੍ਹਤੀਆਂ ਨੂੰ ਪੁਰਜ਼ੋਰ ਅਪੀਲ ਹੈ ਕਿ ਉਹ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪ੍ਰਸ਼ਾਸਨ ਦਾ ਸਾਥ ਦੇਣ ।ਬਠਿੰਡਾ ਸ਼ਹਿਰੀ ਵਿਧਾਇਕ ਸ. ਜਗਰੂਪ ਸਿੰਘ ਗਿੱਲ, ਬੱਲੀ ਬਲਜੀਤ ਚੇਅਰਮੈਨ ਮਾਰਕੀਟ ਕਮੇਟੀ ਬਠਿੰਡਾ, ਸ਼੍ਰੀ ਗੌਰਵ ਗਰਗ ਜ਼ਿਲ੍ਹਾ ਮੰਡੀ ਅਫਸਰ, ਸ਼੍ਰੀ ਹਰਸ਼ਿਤ ਮਹਿਤਾ ਫ਼ੂਡ ਅਤੇ ਸਿਵਲ ਸਪਲਾਈ ਅਫਸਰ ਵੀ ਇਸ ਮੌਕੇ ਹਾਜ਼ਰ ਸਨ
Click to Follow Babushahi Facebook page →