ED ਵੱਲੋਂ ਚੰਡੀਗੜ੍ਹ ਤੇ ਲੁਧਿਆਣਾ 'ਚ ਇੱਕੋ ਸਮੇਂ ਛਾਪੇਮਾਰੀ
BABUSHAHI NETWORK
ਚੰਡੀਗੜ੍ਹ, 4 ਅਗਸਤ 2026- ED ਨੇ ਮੰਗਲਵਾਰ ਨੂੰ ਵੱਡੀ ਕਾਰਵਾਈ ਕਰਦਿਆਂ ਚੰਡੀਗੜ੍ਹ ਤੇ ਲੁਧਿਆਣਾ ਵਿੱਚ ਇੱਕੋ ਸਮੇਂ ਛਾਪੇਮਾਰੀ ਕੀਤੀ। ਸੂਤਰਾਂ ਮੁਤਾਬਕ ਦੋਵਾਂ ਥਾਵਾਂ 'ਤੇ ED ਦੀਆਂ ਟੀਮਾਂ ਵੱਲੋਂ ਦਸਤਾਵੇਜ਼ਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਚੰਡੀਗੜ੍ਹ ਦੇ ਉਦਯੋਗ ਭਵਨ ਵਿੱਚ ED ਦੇ ਅਧਿਕਾਰੀ ਸਵੇਰੇ ਹੀ ਪਹੁੰਚ ਗਏ। ਇਸੇ ਤਰ੍ਹਾਂ ਲੁਧਿਆਣਾ ਵਿੱਚ ਵੀ ED ਦੀ ਜਾਂਚ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਜਾਂਚ ਟੀਮ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।
ਹਾਲਾਂਕਿ ਅਜੇ ਤੱਕ ਈਡੀ ਵੱਲੋਂ ਇਸ ਕਾਰਵਾਈ ਦੇ ਕਾਰਨਾਂ ਜਾਂ ਜਾਂਚ ਨਾਲ ਸਬੰਧਤ ਕਿਸੇ ਵੀ ਮਾਮਲੇ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ। ਇਹ ਵੀ ਸਪੱਸ਼ਟ ਨਹੀਂ ਹੋ ਸਕਿਆ ਕਿ ਜਾਂਚ ਕਿਸ ਵਿਸ਼ੇਸ਼ ਮਾਮਲੇ ਜਾਂ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਜਾ ਰਹੀ ਹੈ।
- Download Babushahi App
-
-