Jalandhar ਵਿੱਚ PM Modi ਨੇ 5,470 ਕਰੋੜ ਦੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ/ਜਲੰਧਰ 17 ਜੁਲਾਈ 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਤੋਂ ਬਾਅਦ ਜਲੰਧਰ ਪਹੁੰਚੇ। ਇੱਥੇ ਉਨ੍ਹਾਂ ਨੇ ਅੰਮ੍ਰਿਤਸਰ-ਵਾਰਾਣਸੀ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਉਨ੍ਹਾ ਨੇ ਕਿਸਾਨਾਂ ਵਾਲੀ ਹਰੇ ਰੰਗ ਦੀ ਪੱਗ ਬੰਨ੍ਹੀ ਹੋਈ ਸੀ।
ਇੱਥੇ ਉਨ੍ਹਾਂ ਨੇ 5,470 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਉਨ੍ਹਾਂ ਨੇ ਸੀਰ ਗੋਵਰਧਨਪੁਰ ਵਾਰਾਣਸੀ ਐਕਸਪ੍ਰੈਸ (ਅੰਮ੍ਰਿਤਸਰ ਦੇ ਛੇਹਰਟਾ ਤੋਂ ਵਾਰਾਣਸੀ ਤੱਕ) ਨੂੰ ਹਰੀ ਝੰਡੀ ਦਿਖਾਉਣ ਤੋਂ ਪਹਿਲਾਂ ਸਕੂਲੀ ਬੱਚਿਆਂ ਨਾਲ ਗੱਲਬਾਤ ਕੀਤੀ। ਫਿਰ ਉਹ ਡੇਰਾ ਸੱਚਖੰਡ ਬੱਲਾਂ ਦੇ ਸੰਤ ਨਿਰੰਜਨ ਦਾਸ ਨੂੰ ਟ੍ਰੇਨ 'ਤੇ ਮਿਲੇ।
- Download Babushahi App
-
-